ਟੀਕਾ ਨਹੀਂ ਲਗਵਾਉਣ ਵਾਲੀ 90 ਸਾਲਾ ਬੇਬੇ ਦੀ ਕੋਰੋਨਾ ਨਾਲ ਮੌਤ

06/10/2022 1:34:49 PM

ਇੰਦੌਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਇੰਦੌਰ 'ਚ ਕੋਰੋਨਾ ਰੋਕੂ ਟੀਕਾ ਨਹੀਂ ਲਗਵਾਉਣ ਵਾਲੀ 90 ਸਾਲਾ ਬੇਬੇ ਦੀ ਸੰਕਰਮਣ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਇਹ ਜ਼ਿਲ੍ਹੇ 'ਚ ਪਿਛਲੇ 16 ਦਿਨਾਂ ਅੰਦਰ ਕੋਰੋਨਾ ਨਾਲ ਪੀੜਤ ਬਜ਼ੁਰਗ ਮਰੀਜ਼ ਦੀ ਮੌਤ ਦਾ ਦੂਜਾ ਮਾਮਲਾ ਹੈ। ਮੁੱਖ ਮੈਡੀਕਲ ਅਤੇ ਸਿਹਤ ਅਧਿਕਾਰੀ (ਸੀ.ਐੱਮ.ਐੱਚ.ਓ.) ਡਾ. ਬੀ.ਐੱਸ. ਸੈਤਯਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੈਤਯਾ ਨੇ ਕਿਹਾ,''ਬਜ਼ੁਰਗ ਔਰਤ ਨੇ ਇਕ ਸਥਾਨਕ ਹਸਪਤਾਲ 'ਚ ਵੀਰਵਾਰ ਨੂੰ ਦਮ ਤੋੜ ਦਿੱਤਾ। ਉਹ ਹਾਈ ਬਲੱਡ ਪ੍ਰੈਸ਼ਰ ਅਤੇ ਹੋਰ ਬੀਮਾਰੀਆਂ ਨਾਲ ਪੀੜਤ ਸੀ ਅਤੇ ਹਸਪਤਾਲ 'ਚ ਦਾਖ਼ਲ ਕਰਵਾਏ ਜਾਣ ਤੋਂ ਬਾਅਦ ਜਾਂਚ ਦੌਰਾਨ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ ਸੀ।''

ਉਨ੍ਹਾਂ ਦੱਸਿਆ ਕਿ 90 ਸਾਲਾ ਬਜ਼ੁਰਗ ਪੁਰਾਣੀਆਂ ਬੀਮਾਰੀਆਂ ਅਤੇ ਉਮਰ ਸੰਬੰਧੀ ਪਰੇਸ਼ਾਨੀਆਂ ਕਾਰਨ ਪਿਛਲੇ 7 ਸਾਲਾਂ ਤੋਂ ਤੁਰ-ਫਿਰ ਨਹੀਂ ਪਾ ਰਹੀ ਸੀ ਅਤੇ ਉਸ ਦੇ ਪਰਿਵਾਰ ਨੇ ਉਸ ਨੂੰ ਕੋਰੋਨਾ ਰੋਕੂ ਟੀਕੇ ਦੀ ਇਕ ਵੀ ਖੁਰਾਕ ਨਹੀਂ ਦਿਵਾਈ ਸੀ। ਸੀ.ਐੱਮ.ਐੱਚ.ਓ. ਨੇ ਦੱਸਿਆ ਕਿ ਇਸ ਤੋਂ ਪਹਿਲਾਂ, ਕੋਰੋਨਾ ਵਾਇਰਸ ਨਾਲ ਪੀੜਤ 80 ਸਾਲਾ ਔਰਤ ਦੀ ਸ਼ਹਿਰ ਦੇ ਇਕ ਹਸਪਤਾਲ 'ਚ ਇਲਾਜ ਦੌਰਾਨ 23 ਮਈ ਨੂੰ ਹੋ ਈਸੀ। ਸਰਕਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਇੰਦੌਰ ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇੱਥੇ ਹੁਣ ਤੱਕ ਪੀੜਤ ਹੋਏ ਮਰੀਜ਼ਾਂ ਦੀ ਗਿਣਤੀ ਵੱਧ ਕੇ 2,08,132 'ਤੇ ਪਹੁੰਚ ਗਈ ਹੈ ਅਤੇ ਇਨ੍ਹਾਂ 'ਚੋਂ 1,463 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਚੁਕੀ ਹੈ। ਇੰਦੌਰ 'ਚ ਕੋਰੋਨਾ ਦਾ ਪਹਿਲਾ ਮਾਮਲਾ 24 ਮਾਰਚ 2020 ਨੂੰ ਦਰਜ ਕੀਤਾ ਗਿਆ ਸੀ।


DIsha

Content Editor

Related News