ਕੋਵਿਡ-19:  ਜੰਮੂ-ਕਸ਼ਮੀਰ ’ਚ ਭਲਕੇ ਤੋਂ ਸਕੂਲ ਰਹਿਣਗੇ ਬੰਦ

Sunday, Apr 04, 2021 - 02:02 PM (IST)

ਕੋਵਿਡ-19:  ਜੰਮੂ-ਕਸ਼ਮੀਰ ’ਚ ਭਲਕੇ ਤੋਂ ਸਕੂਲ ਰਹਿਣਗੇ ਬੰਦ

ਸ਼੍ਰੀਨਗਰ— ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਜੰਮੂ-ਕਸ਼ਮੀਰ ਵਿਚ ਸੋਮਵਾਰ ਤੋਂ ਸਾਰੇ ਸੂਕਲ ਬੰਦ ਰਹਿਣਗੇ। ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਐਤਵਾਰ ਯਾਨੀ ਕਿ ਅੱਜ ਦੱਸਿਆ ਕਿ ਪਹਿਲੀ ਜਮਾਤ ਤੋਂ 9ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਦੋ ਹਫ਼ਤਿਆਂ ਲਈ ਅਤੇ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਸਕੂਲਾਂ ਨੂੰ ਇਕ ਹਫ਼ਤੇ ਲਈ ਬੰਦ ਰੱਖਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਮਾਜਿਕ ਅਤੇ ਹੋਰ ਪ੍ਰੋਗਰਾਮਾਂ ਵਿਚ ਲੋਕਾਂ ਦੀ ਹਾਜ਼ਰੀ ਨੂੰ 200 ਤੱਕ ਸੀਮਤ ਕੀਤਾ ਜਾਵੇਗਾ ਅਤੇ ਇਸ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਲਾਜ਼ਮੀ ਹੋਵੇਗਾ। 

ਸਿਨਹਾ ਨੇ ਕਿਹਾ ਕਿ ਪ੍ਰਦੇਸ਼ ਵਿਚ ਇਸ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਕਾਫੀ ਗਿਣਤੀ ਵਿਚ ਨੌਜਵਾਨ ਇਨਫੈਕਟਡ ਹੋ ਰਹੇ ਹਨ। ਇਸ ਨੂੰ ਵੇਖਦੇ ਹੋਏ ਪਹਿਲੀ ਜਮਾਤ ਤੋਂ 9ਵੀਂ ਜਮਾਤ ਤੱਕ ਦੇ ਸਾਰੇ ਸਕੂਲ 5 ਤੋਂ 18 ਅਪ੍ਰੈਲ ਤੱਕ ਬੰਦ ਰਹਿਣਗੇ। ਉੱਥੇ ਹੀ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਸਕੂਲ 11 ਅਪ੍ਰੈਲ ਤੱਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਵਿਡ-19 ਦੇ ਵੱਧਦੇ ਕੇਸਾਂ ਦਰਮਿਆਨ ਸਕੂਲਾਂ ’ਚ ਜਮਾਤਾਂ ਨੂੰ ਜਾਰੀ ਰੱਖਣ ਦੇ ਸਬੰਧ ਵਿਚ ਫ਼ੈਸਲਾ ਲੈਣ ਨੂੰ ਕਿਹਾ ਸੀ, ਜਿਸ ਤੋਂ ਬਾਅਦ ਇਹ ਦਿਸ਼ਾ-ਨਿਰਦੇਸ਼ ਆਇਆ ਹੈ। 


author

Tanu

Content Editor

Related News