ਹਿਮਾਚਲ ਪ੍ਰਦੇਸ਼ ’ਚ ਵੀ ਕੋਰੋਨਾ ਦਾ ਕਹਿਰ; 17 ਲੋਕਾਂ ਦੀ ਮੌਤ, 960 ਨਵੇਂ ਕੇਸ
Wednesday, Apr 28, 2021 - 05:19 PM (IST)
ਸ਼ਿਮਲਾ (ਭਾਸ਼ਾ)— ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਕਾਰਨ 17 ਲੋਕਾਂ ਦੀ ਮੌਤ ਹੋ ਗਈ ਅਤੇ ਵਾਇਰਸ ਦੇ 960 ਨਵੇਂ ਕੇਸ ਆਏ। ਇਸ ਦੇ ਨਾਲ ਹੀ ਸੂਬੇ ਵਿਚ ਵਾਇਰਸ ਦੇ ਕੇਸਾਂ ਦੀ ਗਿਣਤੀ 92,300 ’ਤੇ ਪਹੁੰਚ ਗਈ ਹੈ। ਵਿਸ਼ੇਸ਼ ਸਿਹਤ ਸਕੱਤਰ ਨਿਪੁਨ ਜ਼ਿੰਦਲ ਵਲੋਂ ਦੁਪਹਿਰ 2 ਵਜੇ ਤੱਕ ਜਾਰੀ ਅੰਕੜਿਆਂ ਮੁਤਾਬਕ ਸੂਬੇ ਵਿਚ ਕੋਵਿਡ-19 ਤੋਂ ਹੁਣ ਤੱਕ 1,391 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਈ-ਪਾਸ ਤੋਂ ਬਿਨਾਂ ‘ਨੋ ਐਂਟਰੀ’
ਸਿਹਤ ਸਕੱਤਰ ਮੁਤਾਬਕ ਸੂਬੇ ’ਚ 14,667 ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਨੇ ਕਿਹਾ ਕਿ 1,416 ਲੋਕ ਕੋਰੋਨਾ ਵਾਇਰਸ ਤੋਂ ਉਭਰ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਹੁਣ ਤੱਕ ਕੁੱਲ 76,198 ਲੋਕ ਸਿਹਤਮੰਦ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਕੋਰੋਨਾ ਦੇ ਵੱਧਦੇ ਕਹਿਰ ਕਾਰਨ ਹਿਮਾਚਲ ਦੇ 4 ਜ਼ਿਲ੍ਹਿਆਂ ’ਚ ਨਾਈਟ ਕਰਫਿਊ ਲਾਇਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ’ਚ ਐਂਟਰੀ ਕਰਨ ਲਈ ਕੋਰੋਨਾ ਨੈਗੇਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ।