ਦੇਸ਼ ''ਚ ਕੋਰੋਨਾ ਦੇ ਰਿਕਾਰਡ 11,458 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 3 ਲੱਖ ਦੇ ਪਾਰ

06/13/2020 10:36:07 AM

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦੀ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 11,458 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਕੇ 3.09 ਲੱਖ 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 11,458 ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,08,993 ਹੋ ਗਈ ਹੈ। ਇਸ ਦੌਰਾਨ 386 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 8,884 ਹੋ ਗਈ ਹੈ। 

ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,45,779 ਸਰਗਰਮ ਮਾਮਲੇ ਹਨ, ਜਦਕਿ ਚੰਗੀ ਗੱਲ ਇਹ ਵੀ ਹੈ ਕਿ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ ਸਰਗਰਮ ਮਾਮਲਿਆਂ ਦੀ ਤੁਲਨਾ ਵਿਚ 1,54,330 ਹੈ। ਭਾਰਤ ਵਾਇਰਸ ਦੇ ਮਾਮਲੇ ਵਿਚ ਦੁਨੀਆ ਵਿਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਨੰਬਰ 'ਤੇ ਹੈ। ਮਹਾਰਾਸ਼ਟਰ ਇਸ ਮਹਾਮਾਰੀ ਤੋਂ ਦੇਸ਼ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ 3,493 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 127 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਹੀ ਸੂਬੇ ਵਿਚ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 1,01,141 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,717 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 1,718 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਕੁੱਲ ਗਿਣਤੀ 47,796 ਹੋ ਗਈ ਹੈ।

ਇਸ ਤੋਂ ਇਲਾਵਾ ਰਾਜਧਾਨੀ ਦਿੱਲੀ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤਾਲਾਬੰਦੀ-5 ਚੱਲ ਰਿਹਾ ਹੈ, ਭਾਵੇਂ ਹੀ ਸਾਨੂੰ ਸਰਕਾਰਾਂ ਵਲੋਂ ਢਿੱਲੀ ਮਿਲੀ ਹੋਈ ਹੈ ਪਰ ਸਾਡੀ ਆਪਣੀ ਸੁਰੱਖਿਆ ਹੁਣ ਖੁਦ ਦੇ ਹੱਥ 'ਚ ਹੈ। ਵਾਇਰਸ ਤੋਂ ਬਚਣ ਲਈ ਖੁਦ ਸੁਰੱਖਿਅਤ ਰੱਖੋ। ਮਾਸਕ ਪਹਿਨੋ, ਸਮਾਜਿਕ ਦੂਰੀ ਦਾ ਪਾਲਣ ਕਰੋ, ਹੱਥਾਂ ਨੂੰ ਵਾਰ-ਵਾਰ ਧੋਵੋ ਜਾਂ ਸੈਨੇਟਾਈਜ਼ ਕਰੋ।


Tanu

Content Editor

Related News