ਦੇਸ਼ 'ਚ ਕੋਰੋਨਾ ਮਰੀਜ਼ਾ ਦੀ ਗਿਣਤੀ 3.43 ਲੱਖ, ਮੌਤਾਂ ਦਾ ਅੰਕੜਾ ਪੁੱਜਾ 10 ਹਜ਼ਾਰ ਦੇ ਕਰੀਬ

Tuesday, Jun 16, 2020 - 10:33 AM (IST)

ਦੇਸ਼ 'ਚ ਕੋਰੋਨਾ ਮਰੀਜ਼ਾ ਦੀ ਗਿਣਤੀ 3.43 ਲੱਖ, ਮੌਤਾਂ ਦਾ ਅੰਕੜਾ ਪੁੱਜਾ 10 ਹਜ਼ਾਰ ਦੇ ਕਰੀਬ

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ ਲਾਗ ਨਾਲ 380 ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 10,000 ਦੇ ਕਰੀਬ ਪਹੁੰਚ ਗਈ ਹੈ। 24 ਘੰਟਿਆਂ ਦੌਰਾਨ ਵਾਇਰਸ ਦੇ 10,667 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 10,215 ਮਰੀਜ਼ ਰੋਗ ਮੁਕਤ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਕੇ 3,43,091 ਹੋ ਗਈ ਹੈ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9900 ਹੋ ਗਈ ਹੈ। ਦੇਸ਼ ਵਿਚ ਇਸ ਸਮੇਂ 1,53,178 ਸਰਗਰਮ ਮਾਮਲੇ ਹਨ, ਜਦਕਿ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ 1,80,013 ਹੈ।

PunjabKesari

ਮਹਾਰਾਸ਼ਟਰ ਇਸ ਮਹਾਮਾਰੀ ਤੋਂ ਦੇਸ਼ ਵਿਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਅੰਦਰ 2886 ਮਾਮਲੇ ਦਰਜ ਕੀਤੇ ਗਏ ਹਨ ਅਤੇ 178 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 1,10,744 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4128 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 5071 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਕੁੱਲ ਗਿਣਤੀ 56,049 ਹੋ ਗਈ ਹੈ। ਇਸ ਤੋਂ ਇਲਾਵਾ ਦਿੱਲੀ, ਤਾਮਿਲਨਾਡੂ, ਉੱਤਰ ਪ੍ਰਦੇਸ਼ , ਗੁਜਰਾਤ ਆਦਿ ਸੂਬਿਆਂ 'ਚ ਕੋਰੋਨਾ ਲਗਾਤਾਰ ਰਫ਼ਤਾਰ ਫੜ ਰਿਹਾ ਹੈ। 

ਤਾਮਿਲਨਾਡੂ ਕੋਰੋਨਾ ਪ੍ਰਭਾਵਿਤ ਸੂਬਿਆਂ ਵਿਚੋਂ ਦੂਜੇ ਨੰਬਰ 'ਤੇ ਹੈ। ਤਾਮਿਲਨਾਡੂ ਵਿੱਚ ਹੁਣ ਤੱਕ ਕੋਰੋਨਾ ਦੇ 46,504 ਮਾਮਲੇ ਸਾਹਮਣੇ ਆਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵੀ ਬੁਰੀ ਸਥਿਤੀ ਵਿਚ ਹੈ। ਕੋਰੋਨਾ ਪ੍ਰਭਾਵਿਤ ਸੂਬਿਆਂ ਵਿਚੋਂ ਦਿੱਲੀ ਤੀਸਰੇ ਸਥਾਨ 'ਤੇ ਹੈ। ਦਿੱਲੀ ਵਿਚ ਕੋਰੋਨਾ ਵਾਇਰਸ ਕੇਸਾਂ ਦੀ ਕੁੱਲ ਗਿਣਤੀ 42,829 ਹੋ ਗਈ ਹੈ। ਕੋਰੋਨਾ ਪ੍ਰਭਾਵਿਤ ਸੂਬਿਆਂ ਵਿਚੋਂ ਗੁਜਰਾਤ ਚੌਥੇ ਨੰਬਰ 'ਤੇ ਹੈ। ਗੁਜਰਾਤ ਵਿਚ ਹੁਣ ਤੱਕ ਕੋਰੋਨਾ ਦੇ 24,104 ਮਾਮਲੇ ਸਾਹਮਣੇ ਆਏ ਹਨ। ਉੱਤਰ ਪ੍ਰਦੇਸ਼ ਕੋਰੋਨਾ ਪ੍ਰਭਾਵਿਤ ਸੂਬਿਆਂ ਵਿਚ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ਉੱਤਰ ਪ੍ਰਦੇਸ਼ ਵਿਚ ਹੁਣ ਤੱਕ ਕੋਰੋਨਾ ਦੇ 14,091 ਕੇਸ ਸਾਹਮਣੇ ਆਏ ਹਨ। 

ਦੱਸ ਦੇਈਏ ਕਿ ਦੇਸ਼ 'ਚ ਤਾਲਾਬੰਦੀ-5 ਅਤੇ ਅਨਲਾਕ-1 ਚੱਲ ਰਿਹਾ ਹੈ। ਅਨਲਾਕ-1 'ਚ ਦੇਸ਼ 'ਚ ਬਹੁਤ ਸਾਰੀ ਢਿੱਲ ਦਿੱਤੀ ਗਈ ਹੈ, ਧਾਰਮਿਕ ਸਥਾਨ, ਰੈਸਟੋਰੈਂਟ ਅਤੇ ਸ਼ਰਾਬ ਦੀਆਂ ਦੁਕਾਨਾਂ, ਬਜ਼ਾਰ ਆਦਿ ਖੁੱਲ੍ਹ ਗਏ ਹਨ। ਢਿੱਲ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਅਤੇ ਤਾਲਾਬੰਦੀ ਨੂੰ ਲੈ ਕੇ ਚਰਚਾ ਕਰਨਗੇ।


author

Tanu

Content Editor

Related News