ਦੇਸ਼ ’ਚ 63 ਦਿਨਾਂ ਬਾਅਦ 1 ਲੱਖ ਤੋਂ ਹੇਠਾਂ ਆਏ ਕੋਰੋਨਾ ਦੇ ਨਵੇਂ ਮਾਮਲੇ, 24 ਘੰਟਿਆਂ ’ਚ 2,123 ਮਰੀਜ਼ਾਂ ਦੀ ਮੌਤ

Tuesday, Jun 08, 2021 - 11:14 AM (IST)

ਦੇਸ਼ ’ਚ 63 ਦਿਨਾਂ ਬਾਅਦ 1 ਲੱਖ ਤੋਂ ਹੇਠਾਂ ਆਏ ਕੋਰੋਨਾ ਦੇ ਨਵੇਂ ਮਾਮਲੇ, 24 ਘੰਟਿਆਂ ’ਚ 2,123 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ– ਦੇਸ਼ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ। ਕਰੀਬ 63 ਦਿਨਾਂ ਬਾਅਦ ਕੋਰੋਨਾ ਦੇ ਨਵੇਂ ਮਾਮਲੇ 1 ਲੱਖ ਤੋਂ ਹੇਠਾਂ ਦਰਜ ਕੀਤੇ ਗਏ ਹਨ। ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 87 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਦੌਰਾਨ 2,123 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ 1 ਅਪ੍ਰੈਲ 2021 ਨੂੰ ਦੇਸ਼ ’ਚ 81 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਸਨ, ਜਿਸ ਤੋਂ ਬਾਅਦ ਕੋਰੋਨਾ ਲਗਾਤਾਰ ਵਧਦਾ ਜਾ ਰਿਹਾ ਹੈ। ਹਾਲਾਂਕਿ, ਹੁਣ ਘੱਟ ਹੋ ਰਹੇ ਮਾਮਲੇ ਅਤੇ ਵਧਦੀ ਵੈਕਸੀਨੇਸ਼ਨ ਤੋਂ ਰਾਹਤ ਮਿਲ ਸਕਦੀ ਹੈ। 

 

ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ, ਭਾਰਤ ’ਚ ਕੋਰੋਨਾ ਦੇ 86,498 ਨਵੇਂ ਮਾਮਲੇ ਆਉਣ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2,89,96,473 ਹੋ ਗਈ। ਉਥੇ ਹੀ 2,123 ਨਵੀਆਂ ਮੌਤਾਂ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 3,51,309 ਹੋ ਗਈ ਹੈ। ਪਿਛਲੇ 24 ਘੰਟਿਆਂ ’ਚ 1,82,282 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 2,73,41,462 ਹੋ ਗਈ ਹੈ। ਦੇਸ਼ ’ਚ ਸਰਗਰਮ ਮਾਮਲਿਆਂ ਦੀ ਕੁਲ ਗਿਣਤੀ 13,03,702 ਹੈ। ਇਸ ਦੇ ਨਾਲ ਹੀ ਦੇਸ਼ ’ਚ ਵੈਕਸੀਨ ਲਗਾਉਣ ਵਾਲਿਆਂ ਦੀ ਕੁਲ ਗਿਣਤੀ 23,61,98,726 ਹੈ।  


author

Rakesh

Content Editor

Related News