ਦੋ ਦਿਨ ਪਹਿਲਾਂ ਨਵਜੰਮੀ ਬੱਚੀ ਦੀ ਕੋਰੋਨਾ ਵਾਇਰਸ ਨਾਲ ਮੌਤ

Sunday, Aug 02, 2020 - 07:05 PM (IST)

ਦੋ ਦਿਨ ਪਹਿਲਾਂ ਨਵਜੰਮੀ ਬੱਚੀ ਦੀ ਕੋਰੋਨਾ ਵਾਇਰਸ ਨਾਲ ਮੌਤ

ਅਗਰਤਲਾ (ਭਾਸ਼ਾ)— ਤ੍ਰਿਪੁਰਾ ਵਿਚ ਕੋਰੋਨਾ ਵਾਇਰਸ ਦੀ ਵਜ੍ਹਾ ਕਰ ਕੇ ਦੋ ਦਿਨ ਦੀ ਨਵਜੰਮੀ ਬੱਚੀ ਦੀ ਮੌਤ ਹੋ ਗਈ। ਸਿਹਤ ਮਹਿਕਮੇ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬੱਚੀ ਦਾ ਜਨਮ ਵੀਰਵਾਰ ਨੂੰ ਅਗਰਤਲਾ ਦੇ ਸਰਕਾਰੀ ਮੈਡੀਕਲ ਕਾਲਜ 'ਚ ਹੋਇਆ ਸੀ। ਬੱਚੀ ਦੀ ਮਾਂ ਕੋਰੋਨਾ ਵਾਇਰਸ ਤੋਂ ਪੀੜਤ ਹੈ, ਇਸ ਲਈ ਬੱਚੀ ਦੇ ਨਮੂਨੇ ਦੀ ਜਾਂਚ ਕੀਤੀ ਸੀ। ਅਧਿਕਾਰੀ ਨੇ ਕਿਹਾ ਕਿ ਕੋਰੋਨਾ ਤੋਂ ਪੀੜਤ ਦੋ ਦਿਨ ਦੀ ਬੱਚੀ ਨੇ ਸ਼ਨੀਵਾਰ ਨੂੰ ਹਸਪਤਾਲ 'ਚ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ: ਇਕ ਦਿਨ 'ਚ ਕੋਰੋਨਾ ਦੇ 54,736 ਨਵੇਂ ਕੇਸ, 11 ਲੱਖ ਤੋਂ ਵਧੇਰੇ ਮਰੀਜ਼ ਹੋਏ ਸਿਹਤਯਾਬ

ਅਧਿਕਾਰੀ ਮੁਤਾਬਕ ਸ਼ਨੀਵਾਰ ਨੂੰ ਹੀ ਸੂਬੇ ਵਿਚ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਇਕ ਵਿਅਕਤੀ ਦੀ ਵੀ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ ਵਿਚ ਇਸ ਬੀਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 23 ਤੱਕ ਪਹੁੰਚ ਗਈ ਹੈ। ਸੂਬੇ ਵਿਚ ਕੋਰੋਨਾ ਦੇ 251 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤ ਲੋਕਾਂ ਦੀ ਕੁੱਲ ਗਿਣਤੀ 5,251 ਹੋ ਗਈ ਹੈ। ਸੂਬੇ ਵਿਚ ਕੋਰੋਨਾ ਦੇ ਸਭ ਤੋਂ ਵਧੇਰੇ 101 ਨਵੇਂ ਕੇਸ ਪੱਛਮੀ ਤ੍ਰਿਪੁਰਾ ਜ਼ਿਲ੍ਹੇ ਵਿਚ ਮਿਲੇ ਹਨ। ਸੂਬੇ ਵਿਚ ਫਿਲਹਾਲ 1,747 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦਕਿ 3,463 ਮਰੀਜ਼ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ।


author

Tanu

Content Editor

Related News