ਕਰਨਾਟਕ ''ਚ ਮਿ੍ਰਤਕ ਬਜ਼ੁਰਗ ਦਾ ਇਲਾਜ ਕਰਨ ਵਾਲਾ ਡਾਕਟਰ ਵੀ ਕੋਰੋਨਾਵਾਇਰਸ ਦੀ ਲਪੇਟ ''ਚ

03/17/2020 6:26:25 PM

ਕਲਬੁਰਜੀ—ਕਰਨਾਟਕ 'ਚ ਸਥਿਤ ਕਲਬੁਰਜੀ 'ਚ ਪਿਛਲੇ ਹਫਤੇ ਕੋਰੋਨਾ ਪੀੜਤ ਮਿ੍ਰਤਕ ਬਜ਼ੁਰਗ ਮਰੀਜ਼ ਦਾ ਇਲਾਜ ਕਰਨ ਵਾਲਾ ਡਾਕਟਰ ਵੀ ਇਸ ਵਾਇਰਸ ਦੀ ਚਪੇਟ 'ਚ ਆ ਗਿਆ ਹੈ। ਅੱਜ ਭਾਵ ਮੰਗਲਵਾਰ ਨੂੰ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਕਰਨਾਟਕ 'ਚ ਅੱਜ ਭਾਵ ਮੰਗਲਵਾਰ ਨੂੰ ਕੋਰੋਨਾ ਨਾਲ ਇਨਫੈਕਟਡ ਦੇ 2 ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ ਸੂਬੇ 'ਚ ਕੁੱਲ 10 ਮਾਮਲੇ ਹੋ ਗਏ ਹਨ ਜਿਸ 'ਚ ਸੂਬੇ ਦਾ ਮ੍ਰਿਤਕ ਬਜ਼ੁਰਗ ਵੀ ਸ਼ਾਮਲ ਹੈ। ਕਲਬੁਰਜੀ 'ਚ ਡਿਪਟੀ ਕਮਿਸ਼ਨਰ ਸ਼ਰਤ ਬੀ ਨੇ ਦੱਸਿਆ ਹੈ ਕਿ 63 ਸਾਲਾਂ ਡਾਕਟਰ ਨੂੰ ਪਰਿਵਾਰ ਦੇ ਮੈਂਬਰਾਂ ਨਾਲ ਹੀ ਘਰ 'ਚ ਵੱਖਰਾ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਵੱਖਰੇ ਵਾਰ 'ਚ ਦਾਖਲ ਕੀਤਾ ਜਾ ਰਿਹਾ ਹੈ।

ਤਾਜ਼ਾ ਮਿਲੇ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤੱਕ ਲਗਭਗ 131 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਕੋਰੋਨਾ ਨਾਲ ਦੇਸ਼ 'ਚ ਹੁਣ ਤੱਕ ਤੀਜੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੁਣ ਤੱਕ 13 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਚੀਨ ਤੋਂ ਫੈਲਿਆ ਇਹ ਵਾਇਰਸ ਦੁਨੀਆ ਭਰ ਦੇ ਕਰੀਬ 160 ਤੋਂ ਵਧੇਰੇ ਦੇਸ਼ਾਂ 'ਚ ਫੈਲ ਚੁੱਕਾ ਹੈ। ਇਸ ਵਾਇਰਸ ਕਾਰਨ ਦੁਨੀਆ ਭਰ 'ਚ 7,175 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 1,83,116 ਲੋਕ ਵਾਇਰਸ ਦੀ ਲਪੇਟ 'ਚ ਹਨ। ਹੌਲੀ-ਹੌਲੀ ਇਹ ਵਾਇਰਸ ਦੇਸ਼ਾਂ 'ਚ ਆਪਣੇ ਪੈਰ ਪਸਾਰ ਰਿਹਾ ਹੈ। 

ਇਹ ਵੀ ਪੜ੍ਹੋ: ਕੋਰੋਨਾ ਤੋਂ ਬਚਾਅ ਲਈ ਸਿਹਤ ਮੰਤਰਾਲੇ ਨੇ ਜਾਰੀ ਕੀਤੀ ਹੈਲਪਲਾਈਨ ਤੇ Email ID, ਤੁਸੀਂ ਵੀ ਜਾਣੋ

 


Iqbalkaur

Content Editor

Related News