ਦੇਸ਼ ’ਚ 44 ਦਿਨਾਂ ਬਾਅਦ ਆਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, 24 ਘੰਟਿਆਂ ’ਚ ਠੀਕ ਹੋਏ 2.59 ਲੱਖ ਮਰੀਜ਼

Friday, May 28, 2021 - 12:52 PM (IST)

ਦੇਸ਼ ’ਚ 44 ਦਿਨਾਂ ਬਾਅਦ ਆਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, 24 ਘੰਟਿਆਂ ’ਚ ਠੀਕ ਹੋਏ 2.59 ਲੱਖ ਮਰੀਜ਼

ਨਵੀਂ ਦਿੱਲੀ– ਕੋਰੋਨਾ ਲਾਗ ਕਾਰਨ ਦੇਸ਼ ’ਚ ਫੈਲੀ ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਹੁਣ ਥੋੜ੍ਹੀ ਰਾਹਤ ਮਿਲਦੀ ਵਿਖਾਈ ਦੇ ਰਹੀ ਹੈ। ਲਗਾਤਾਰ 44 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ’ਚ ਕੋਰੋਨਾ ਲਾਗ ਦੇ ਸਭ ਤੋਂ ਘੱਟ ਮਾਮਲੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਬੀਤੇ 24 ਘੰਟਿਆਂ ’ਚ 1.86 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਪਿਛਲੇ 24 ਘੰਟਿਆਂ ’ਚ 2,59,459 ਮਰੀਜ਼ਾਂ ਨੇ ਕੋਵਿਡ-19 ਨੂੰ ਮਾਤ ਦਿੱਤੀ ਹੈ। ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ– ਬੱਚਿਆਂ ’ਚ ਕੋਵਿਡ ਫੈਲਣ ਦੀ ਸੰਭਾਵਨਾ ਨਾਲ ਦੇਸ਼ ਦੇ ਹਸਪਤਾਲਾਂ ਨੇ ਸ਼ੁਰੂ ਕੀਤਾ ਪ੍ਰਬੰਧਨ

ਮੰਤਰਾਲਾ ਦੀ ਰਿਪੋਰਟ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਦਾ ਅੰਕੜਾ 1,86,364 ਦਰਜ ਕੀਤਾ ਗਿਆ, ਉਥੇ ਹੀ 3,660 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੇਸ਼ ’ਚ ਹੁਣ ਤਕ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 2,75,55,457 ਹੋ ਗਈ ਅਤੇ ਮਰਨ ਵਾਲਿਆਂ ਦਾ ਅੰਕੜਾ 3,18,895 ਹੈ। ਹਾਲਾਂਕਿ, ਹੁਣ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਕੁਲ ਗਿਣਤੀ 2,48,93,410 ਹੈ। ਮੌਜੂਦਾ ਸਮੇਂ ’ਚ ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਅੰਕੜਾ 23,43,152 ਹੈ। ਉਥੇ ਹੀ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਦੇਸ਼ ’ਚ ਹੁਣ ਤਕ ਕੁਲ 20,57,20,660 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ– ਭਾਰਤ ’ਚ ਕੋਰੋਨਾ ਵੈਕਸੀਨ ਨੂੰ ਲੈ ਕੇ ਉੱਠ ਰਹੇ ਸਵਾਲ ਅਤੇ ਸ਼ੰਕਾਵਾਂ ਬਾਰੇ ਜਾਣੋ ਕੀ ਕਹਿੰਦੇ ਨੇ ਮਾਹਿਰ

 


author

Rakesh

Content Editor

Related News