ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ’ਚ 4529 ਮਰੀਜ਼ਾਂ ਦੀ ਗਈ ਜਾਨ

05/19/2021 10:47:27 AM

ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,529 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,83,248 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,67,334 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,54,96,330 ਹੋ ਗਈ। 

ਇਹ ਵੀ ਪੜ੍ਹੋ : ‘ਕੋਰੋਨਾ ਵਾਇਰਸ ਸਿਰਫ ਪੀ. ਐੱਮ. ਮੋਦੀ ਦਾ ਨਹੀਂ, ਤੁਹਾਡਾ ਵੀ ਦੁਸ਼ਮਣ ਹੈ’

ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ ਹੈ ਅਤੇ ਦੇਸ਼ ਵਿਚ 32,26,719 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 12.66 ਫ਼ੀਸਦੀ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ ਇਕ ਦਿਨ 3,89,851 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਤੱਕ ਕੁੱਲ 2,19,86,363 ਲੋਕ ਵਾਇਰਸ ਤੋਂ ਮੁਕਤ ਵੀ ਹੋ ਚੁੱਕੇ ਹਨ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 86,23 ਫ਼ੀਸਦੀ ਹੈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.11 ਫ਼ੀਸਦੀ ਹੈ।

ਇਹ ਵੀ ਪੜ੍ਹੋ : ICMR ਦਾ ਵੱਡਾ ਫ਼ੈਸਲਾ: ਕੋਰੋਨਾ ਪੀੜਤਾਂ ਦੇ ਇਲਾਜ ਲਈ ਹੁਣ ਨਹੀਂ ਵਰਤੀ ਜਾਵੇਗੀ ‘ਪਲਾਜ਼ਮਾ ਥੈਰੇਪੀ’

ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ 16 ਜਨਵਰੀ 2021 ਨੂੰ ਦੇਸ਼ ’ਚ ਕੋਰੋਨਾ ਟੀਕਾਕਰਨ ਸ਼ੁਰੂ ਹੋਇਆ। ਹੁਣ ਤੱਕ ਕੁੱਲ 18,58,09,302 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ। ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 32,03,01,177 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ। ਇਨ੍ਹਾਂ ’ਚੋਂ 20,08,296 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ। 

ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈਆਂ ਭਿਆਨਕ ਤਸਵੀਰਾਂ, ਗੰਗਾ ਕੰਢੇ ਰੇਤ ’ਚ ਦੱਬੀਆਂ ਲਾਸ਼ਾਂ

ਇਹ ਵੀ ਪੜ੍ਹੋ : ਜ਼ਿਲ੍ਹਾ ਅਧਿਕਾਰੀਆਂ ਨੂੰ PM ਮੋਦੀ ਬੋਲੇ- ਜਦੋਂ ਤੁਹਾਡਾ ਜ਼ਿਲਾ ਕੋਰੋਨਾ ਨੂੰ ਹਰਾਏਗਾ ਤਾਂ ਦੇਸ਼ ‘ਕੋਰੋਨਾ ਤੋਂ ਜੰਗ’ ਜਿੱਤੇਗਾ

Tanu

This news is Content Editor Tanu