ਦੇਸ਼ ''ਚ ਤੇਜ਼ੀ ਨਾਲ ਪੈਰ ਪਸਾਰ ਰਿਹੈ ''ਕੋਰੋਨਾ'', ਪੀੜਤਾਂ ਦੀ ਗਿਣਤੀ 3374 ਤੱਕ ਪਹੁੰਚੀ

4/5/2020 10:59:41 AM

ਨਵੀਂ ਦਿੱਲੀ (ਵਾਰਤਾ)— ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ 302 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਦੇਸ਼ ਵਿਚ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 3374 ਹੋ ਗਈ ਹੈ। ਜਦਕਿ 2 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 77 ਤਕ ਪਹੁੰਚ ਗਈ ਹੈ। ਦੇਸ਼ ਵਿਚ ਹੁਣ ਤਕ ਇਸ ਵਾਇਰਸ ਤੋਂ ਪ੍ਰਭਾਵਿਤ 267 ਲੋਕ ਠੀਕ ਹੋਏ ਹਨ। ਸਿਹਤ ਮੰਤਰਾਲਾ ਵਲੋਂ ਜਾਰੀ ਸੂਚੀ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ ਇਸ ਤਰ੍ਹਾਂ ਹੈ—

PunjabKesari

ਕੋਰੋਨਾ ਵਾਇਰਸ ਜ਼ਿਆਦਾ ਨਾ ਫੈਲੇ ਇਸ ਲਈ ਸਰਕਾਰ ਅਤੇ ਡਾਕਟਰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕਰ ਰਹੇ ਹਨ। ਦੱਸ ਦੇਈਏ ਕਿ ਪੂਰੀ ਦੁਨੀਆ  'ਚ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਦੁਨੀਆ ਭਰ 'ਚ ਹੁਣ ਤੱਕ 64 ਹਜ਼ਾਰ ਤੋਂ ਵਧੇਰੇ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਅਤੇ 12 ਲੱਖ ਤੋਂ ਵਧ ਲੋਕ ਇਸ ਖਤਰਨਾਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।

ਇਹ ਵੀ ਪੜ੍ਹੋ : USA 'ਚ 24 ਘੰਟੇ 'ਚ ਰਿਕਾਰਡ ਮੌਤਾਂ, ਇਟਲੀ 'ਚ ਪੈਣ ਲੱਗਾ ਮੋੜਾ, ਜਾਣੋ ਹੋਰ ਦੇਸ਼ਾਂ ਦਾ ਹਾਲ


Tanu

Edited By Tanu