'ਕੋਰੋਨਾ ਯੋਧਿਆਂ' ਦੀ ਰੱਖਿਆ ਲਈ ਮੁੰਬਈ ਪੁਲਸ ਨੇ ਚੁੱਕਿਆ ਇਹ ਕਦਮ

04/28/2020 3:25:47 PM

ਮੁੰਬਈ (ਭਾਸ਼ਾ)— ਮੁੰਬਈ ਪੁਲਸ ਨੇ ਆਪਣੇ 55 ਸਾਲ ਤੋਂ ਵਧੇਰੇ ਉਮਰ ਅਤੇ ਪਹਿਲਾਂ ਤੋਂ ਕਿਸੇ ਬੀਮਾਰੀ ਤੋਂ ਪੀੜਤ ਮੁਲਾਜ਼ਮਾਂ ਨੂੰ ਛੁੱਟੀ 'ਤੇ ਜਾਣ ਨੂੰ ਕਿਹਾ ਹੈ, ਤਾਂ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਇਆ ਜਾ ਸਕੇ। ਮੁੰਬਈ 'ਚ ਕੋਰੋਨਾ ਵਾਇਰਸ ਤੋਂ 3 ਪੁਲਸ ਮੁਲਾਜ਼ਮਾਂ ਦੀ ਮੌਤ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਮੁੰਬਈ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਸ਼ਲੇਸ਼ਣ 'ਚ ਸਾਹਮਣੇ ਆਇਆ ਹੈ ਕਿ ਤਿੰਨ ਪੁਲਸ ਮੁਲਾਜ਼ਮ ਅਤੇ ਇਕ ਹੋਰ ਮੁਲਾਜ਼ਮ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਉਹ 50 ਸਾਲ ਤੋਂ ਵਧੇਰੇ ਉਮਰ ਦੇ ਹਨ। ਉਨ੍ਹਾਂ ਦੱਸਿਆ ਕਿ ਇਸ ਨੂੰ ਦੇਖਦਿਆਂ ਅਸੀਂ ਆਪਣੇ ਉਨ੍ਹਾਂ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਰੱਖਿਆ ਕਰਨ ਦਾ ਫੈਸਲਾ ਕੀਤਾ ਹੈ- ਜਿਨ੍ਹਾਂ ਦੀ ਉਮਰ 55 ਸਾਲ ਤੋਂ ਵਧੇਰੇ ਹੈ ਅਤੇ ਪਹਿਲਾਂ ਤੋਂ ਕਿਸੇ ਬੀਮਾਰੀ ਨਾਲ ਪੀੜਤ ਹਨ। ਉਨ੍ਹਾਂ ਨੂੰ ਛੁੱਟੀ 'ਤੇ ਜਾਣ ਨੂੰ ਕਿਹਾ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਉਮਰ ਦੇ ਕਾਰਨ ਇਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਵੱਧ ਖਤਰਾ ਹੈ, ਇਸ ਲਈ ਅਸੀਂ ਉਨ੍ਹਾਂ ਇਨ੍ਹੀਂ ਦਿਨੀਂ ਛੁੱਟੀ ਲੈਣ ਦੀ ਆਗਿਆ ਦੇ ਰਹੇ ਹਾਂ। ਦੱਸ ਦੇਈਏ ਕਿ ਮਹਾਰਾਸ਼ਟਰ ਵਿਚ ਹੁਣ ਤਕ ਕੋਰੋਨਾ ਨਾਲ 20 ਅਧਿਕਾਰੀਆਂ ਸਮੇਤ 107 ਪੁਲਸ ਮੁਲਾਜ਼ਮ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ। ਉਨ੍ਹਾਂ 'ਚ ਜ਼ਿਆਦਾਤਰ ਮੁੰਬਈ ਦੇ ਹਨ। ਮੁੰਬਈ ਪੁਲਸ ਦੇ 57 ਸਾਲਾ ਹੈੱਡ ਕਾਂਸਟੇਬਲ ਦੀ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਇਸ ਤੋਂ ਇਲਾਵਾ 52 ਸਾਲਾ ਹੈੱਡ ਕਾਂਸਟੇਬਲ ਦੀ ਐਤਵਾਰ ਨੂੰ ਮੌਤ ਹੋ ਗਈ, ਜਦਕਿ 57 ਸਾਲਾ ਕਾਂਸਟੇਬਲ ਨੇ ਸ਼ਨੀਵਾਰ ਨੂੰ ਦਮ ਤੋੜਿਆ।


Tanu

Content Editor

Related News