ਮਹਾਂਮਾਰੀ ਦਰਮਿਆਨ ਰਾਹਤ ਦੀ ਖ਼ਬਰ, 9,951 ਲੋਕਾਂ ਨੇ ਜਿੱਤੀ ਕੋਰੋਨਾ ਤੋਂ ਜੰਗ

05/02/2020 1:05:30 PM

ਨੈਸ਼ਨਲ ਡੈੱਸਕ— ਦੇਸ਼ 'ਚ ਕੋਰੋਨਾ ਵਾਇਰਸ ਮਹਾਂਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਵਾਇਰਸ ਕਾਰਨ ਹੁਣ ਤੱਕ 37,336 ਮਰੀਜ਼ ਪੀੜਤ ਹੋ ਚੁੱਕੇ ਹਨ। ਮਹਾਂਮਾਰੀ ਦੇ ਸੰਕਟ ਦਰਮਿਆਨ ਰਾਹਤ ਭਰੀ ਖ਼ਬਰ ਵੀ ਹੈ, ਉਹ ਇਹ ਹੈ ਕਿ ਇਸ ਵਾਇਰਸ ਨਾਲ ਕਰੀਬ 9,951 ਲੋਕਾਂ ਨੇ ਕੋਰੋਨਾ ਤੋਂ ਜੰਗ ਜਿੱਤ ਲਈ ਹੈ। ਇਹ ਮਰੀਜ਼ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕੋਰੋਨਾ ਦੇ ਹੁਣ ਤੱਕ ਕੁੱਲ 37,336 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ 'ਚੋਂ 111 ਵਿਦੇਸ਼ੀ ਮਰੀਜ਼ ਸ਼ਾਮਲ ਹਨ। ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦਾ ਗਿਣਤੀ 1,218 ਹੋ ਗਈ ਹੈ। ਉੱਥੇ ਹੀ 9,951 ਲੋਕਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਅੰਕੜਿਆਂ 'ਤੇ ਝਾਤ ਮਾਰੀ ਜਾਵੇ ਤਾਂ ਦੇਸ਼ ਦੇ 3 ਸੂਬੇ ਕੋਰੋਨਾ ਵਾਇਰਸ ਦੀ ਵਧੇਰੇ ਮਾਰ ਝੱਲ ਰਹੇ ਹਨ। ਦੇਸ਼ ਦੇ ਤਿੰਨ ਸੂਬਿਆਂ-ਮਹਾਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਚ ਕੋਰੋਨਾ ਵਾਇਰਸ 'ਕੋਵਿਡ-19' ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਹਾਲਾਤ ਬਹੁਤ ਹੀ ਚਿੰਤਾਜਨਕ ਬਣੇ ਹੋਏ ਹਨ। ਇਸ ਵਾਇਰਸ ਦਾ ਕਹਿਰ ਤਿੰਨੋਂ ਸੂਬਿਆਂ 'ਚ ਇਸ ਕਦਰ ਹੈ ਕਿ ਹੁਣ ਤਕ ਮਹਾਰਾਸ਼ਟਰ 'ਚ 485, ਗੁਜਰਾਤ 'ਚ 236 ਅਤੇ ਮੱਧ ਪ੍ਰਦੇਸ਼ 'ਚ 145 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ ਦੇਸ਼ ਭਰ ਵਿਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਕਰੀਬ 71 ਫੀਸਦੀ ਹੈ। ਇਨ੍ਹਾਂ ਸੂਬਿਆਂ 'ਚ ਪੀੜਤਾਂ ਦੀ ਕੁੱਲ ਗਿਣਤੀ 18,946 ਜੋ ਕੁੱਲ ਪੀੜਤਾਂ ਦਾ ਲੱਗਭਗ 50 ਫੀਸਦੀ ਹੈ।

ਦੱਸ ਦੇਈਏ ਕਿ ਦਸੰਬਰ 2019 'ਚ ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਭਰ ਦੇ ਤਮਾਮ ਦੇਸ਼ਾਂ 'ਚ ਤੇਜ਼ੀ ਨਾਲ ਪੈਰ ਪਸਾਰ ਚੁੱਕਾ ਹੈ। ਇਸ ਵਾਇਰਸ ਨਾਲ ਅਮਰੀਕਾ, ਇਟਲੀ, ਫਰਾਂਸ, ਸਪੇਨ ਆਦਿ ਦੇਸ਼ਾਂ ਨੂੰ ਆਪਣੀ ਲਪੇਟ 'ਚ ਲਿਆ ਹੈ, ਜਿੱਥੇ ਹਜ਼ਾਰਾਂ ਦੀ ਤਦਾਦ 'ਚ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਦੀ ਗੱਲ ਕੀਤੀ ਜਾਵੇ ਤਾਂ ਲਾਕਡਾਊਨ ਕਰ ਕੇ ਭਾਰਤ ਦੀ ਸਥਿਤੀ ਬਿਹਤਰ ਹੈ। 25 ਮਾਰਚ ਤੋਂ ਲਾਗੂ ਲਾਕਡਾਊਨ 14 ਅਪ੍ਰੈਲ ਤੱਕ ਸੀ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਕੱਲ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਲਾਕਡਾਊਨ ਨੂੰ 17 ਮਈ ਤੱਕ ਵਧਾ ਦਿੱਤਾ ਹੈ। ਹਾਲਾਂਕਿ ਗ੍ਰੀਨ ਜ਼ੋਨ ਅਤੇ ਓਰੇਂਜ ਜ਼ੋਨ ਵਾਲੇ ਜ਼ਿਲਿਆਂ ਅਤੇ ਇਲਾਕਿਆਂ ਕੁਝ ਢਿੱਲ ਦਿੱਤੀ ਗਈ ਹੈ।


Tanu

Content Editor

Related News