ਦੇਸ਼ 'ਚ 14 ਅਪ੍ਰੈਲ ਤੋਂ ਅੱਗੇ ਵੀ ਜਾਰੀ ਰਹਿ ਸਕਦੈ 'ਲਾਕਡਾਊਨ'

04/07/2020 3:55:27 PM

ਨਵੀਂ ਦਿੱਲੀ— ਕੋਰੋਨਾਵਾਇਰਸ ਮਹਾਮਾਰੀ ਕਾਰਨ ਦੇਸ਼ 14 ਅਪ੍ਰੈਲ ਤੱਕ ਲਾਕਡਾਊਨ ਹੈ, ਜੋ ਕਿ 21 ਦਿਨਾਂ ਦਾ ਹੈ। ਕੀ ਇਹ ਲਾਕਡਾਊਨ ਅੱਗੇ ਵੱਧੇਗਾ? ਇਸ ਨੂੰ ਲੈ ਕੇ ਅਟਕਲਾਂ ਦਾ ਬਜ਼ਾਰ ਗਰਮ ਹੈ। ਇਸ ਦਰਮਿਆਨ ਖ਼ਬਰ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਦੇਸ਼ 'ਚ ਜਾਰੀ 21 ਦਿਨਾਂ ਦੇ ਲਾਕਡਾਊਨ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਦਰਅਸਲ ਕਈ ਸੂਬਾ ਅਤੇ ਪ੍ਰਦੇਸ਼ ਸਰਕਾਰਾਂ ਨੇ ਲਾਕਡਾਊਨ ਨੂੰ ਵਧਾਉਣ ਦਾ ਸੁਝਾਅ ਦਿੱਤਾ ਹੈ। ਇਸ ਦੇ ਨਾਲ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਹੋ ਰਹੇ ਵਾਧੇ ਨੂੰ ਦੇਖਦਿਆਂ ਕਈ ਮਾਹਰਾਂ ਨੇ ਵੀ ਲਾਕਡਾਊਨ ਨੂੰ ਹੋਰ ਕੁਝ ਹਫਤਿਆਂ ਲਈ ਵਧਾਉਣ ਦੀ ਗੱਲ ਆਖੀ ਹੈ। ਕੇਂਦਰ ਦੀ ਮੋਦੀ ਸਰਕਾਰ ਵੀ ਲਾਕਡਾਊਨ ਨੂੰ ਵਧਾਉਣ 'ਤੇ ਵਿਚਾਰ ਕਰ ਰਹੀ ਹੈ। 

PunjabKesari

ਦੱਸਣਯੋਗ ਹੈ ਕਿ ਕੋਰੋਨਾਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਦੇ ਸੰਪੂਰਨ ਲਾਕਡਾਊਨ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 25 ਮਾਰਚ ਤੋਂ ਦੇਸ਼ 'ਚ 21 ਦਿਨਾਂ ਦਾ ਲਾਕਡਾਊਨ ਦਾ ਐਲਾਨ ਕਰ ਦਿੱਤਾ ਸੀ। ਲਾਕਡਾਊਨ ਦੀ ਸਮੇਂ ਸੀਮਾ 14 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਚਰਚਾ ਇਹ ਵੀ ਸੀ ਕਿ ਕੇਂਦਰ ਸਰਕਾਰ ਉਨ੍ਹਾਂ ਇਲਾਕਿਆਂ ਤੋਂ ਲਾਕਡਾਊਨ ਹਟਾ ਸਕਦੀ ਹੈ, ਜੋ ਕੋਰੋਨਾ ਦੇ ਹੋਟਸਪੋਟ ਨਹੀਂ ਹਨ। ਯਾਨੀ ਕਿ ਜਿੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਬਹੁਤ ਹੀ ਘੱਟ ਹੈ। ਦੱਸ ਦੇਈਏ ਕਿ ਪਿਛਲੇ ਚਾਰ ਦਿਨਾਂ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਭਾਰਤ 'ਚ ਇਸ ਸਮੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 4421 ਹੋ ਗਈ ਹੈ ਅਤੇ 114 ਲੋਕਾਂ ਦੀ ਮੌਤ ਹੋ ਚੁੱਕੀ ਹੈ।


Tanu

Content Editor

Related News