ਭਾਰਤ ''ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ

05/13/2020 10:42:37 AM

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3525 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 122 ਲੋਕਾਂ ਦੀ ਮੌਤ ਹੋਈ। ਇਸ ਤਰ੍ਹਾਂ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 2,415 'ਤੇ ਪਹੁੰਚ ਗਿਆ ਹੈ। ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 74,281 ਹੋ ਗਈ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਹੋਣ ਨਾਲ ਹੀ ਭਾਰਤ 50 ਹਜ਼ਾਰ ਤੋਂ ਵਧੇਰੇ ਵਾਇਰਸ ਦੇ ਅੰਕੜਿਆਂ ਵਾਲੇ ਦੇਸ਼ਾਂ ਦੀ ਸੂਚੀ 'ਚ 12ਵੇਂ ਸਥਾਨ 'ਤੇ ਪਹੁੰਚ ਗਿਆ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਹੁਣ ਤੱਕ 74,281 ਲੋਕ ਕੋਰੋਨਾ ਤੋਂ ਪੀੜਤ ਹੋਏ ਹਨ ਅਤੇ 2415 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਹੁਣ ਤੱਕ 24,386 ਲੋਕ ਇਸ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ਵਿਚ ਕੋਰੋਨਾ ਤੋਂ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੈ ਅਤੇ ਇਸ ਕਾਰਨ ਸੂਬੇ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਮਹਾਰਾਸ਼ਟਰ 'ਚ 24,427 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 921 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿਚ 5,125 ਲੋਕ ਇਸ ਵਾਇਰਸ ਤੋਂ ਠੀਕ ਵੀ ਹੋਏ ਹਨ।


Tanu

Content Editor

Related News