ਦੇਸ਼ 'ਚ ਮੁੜ ਵਧਿਆ ਕੋਰੋਨਾ ਮਹਾਮਾਰੀ ਦਾ ਖ਼ਤਰਾ, ਇਕ ਦਿਨ 'ਚ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇ

04/13/2023 10:38:34 AM

ਨਵੀਂ ਦਿੱਲੀ- ਭਾਰਤ ਵਿਚ ਕੋਰੋਨਾ ਵਾਇਰਸ ਦਾ ਖ਼ਤਰਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 10,158 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਬੀਤੇ ਲਗਭਗ 8 ਮਹੀਨੇ 'ਚ ਦੇਸ਼ 'ਚ ਦਰਜ ਰੋਜ਼ਾਨਾ ਸਾਹਮਣੇ ਆਉਣ ਵਾਲੇ ਸਭ ਤੋਂ ਵੱਧ ਮਾਮਲੇ ਹਨ। ਉੱਥੇ ਹੀ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 44,998 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿਚ ਵਾਇਰਸ ਦੀ ਰੋਜ਼ਾਨਾ ਦਰ 4.42 ਫ਼ੀਸਦੀ ਅਤੇ ਹਫ਼ਤਾਵਾਰੀ ਦਰ 4.02 ਫ਼ੀਸਦੀ ਹੈ। ਅੰਕੜਿਆਂ ਮੁਤਾਬਕ ਮਹਾਰਾਸ਼ਟਰ ਦੇ 9, ਗੁਜਰਾਤ ਦੇ 2 ਅਤੇ ਦਿੱਲੀ, ਕੇਰਲ, ਰਾਜਸਥਾਨ ਅਤੇ ਤਾਮਿਲਨਾਡੂ ਦੇ ਇਕ-ਇਕ ਮਰੀਜ਼ ਦੀ ਵਾਇਰਸ ਕਾਰਨ ਮੌਤ ਹੋਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 5,31,035 ਹੋ ਗਈ ਹੈ।

ਇਹ ਵੀ ਪੜ੍ਹੋ- ਮੁੜ ਡਰਾਉਣ ਲੱਗਾ ਕੋਰੋਨਾ, ਦੇਸ਼ 'ਚ 223 ਦਿਨਾਂ ਬਾਅਦ ਸਭ ਤੋਂ ਵੱਧ 7,830 ਨਵੇਂ ਮਾਮਲੇ ਆਏ ਸਾਹਮਣੇ

ਇਸ ਸਮੇਂ ਦੇਸ਼ ਵਿਚ 44,998 ਲੋਕ ਕੋਰੋਨਾ ਵਾਇਰਸ ਦੀ ਲਾਗ ਲਈ ਇਲਾਜ ਅਧੀਨ ਹਨ, ਜੋ ਕੁੱਲ ਮਾਮਲਿਆਂ ਦਾ 0.10  ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.71 ਫ਼ੀਸਦੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿਚ ਵਾਇਰਸ ਤੋਂ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵਧ ਕੇ 5,31,035 ਹੋ ਗਈ ਹੈ। ਹੁਣ ਤੱਕ ਕੁੱਲ 4,42,10,127 ਲੋਕ ਕੋਰੋਨਾ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ, ਜਦਕਿ ਕੋਵਿਡ-19 ਤੋਂ ਮੌਤ ਦਰ 1.19 ਫ਼ੀਸਦੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਭਾਰਤ ਵਿਚ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220,66,24,653 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- J&K 'ਚ ਸੁਰੱਖਿਆ ਦਸਤਿਆਂ ਨੇ ਡਰੋਨ ਨੂੰ ਡੇਗਿਆ, ਨਕਦੀ ਤੇ ਸੀਲਬੰਦ ਪੈਕੇਟ ਬਰਾਮਦ

Tanu

This news is Content Editor Tanu