ਭਾਰਤ ’ਚ ਕੋਰੋਨਾ ਮਾਮਲਿਆਂ ’ਚ ਮੁੜ ਉਛਾਲ, ਇਕ ਦਿਨ ’ਚ ਆਏ 41,831 ਨਵੇਂ ਮਾਮਲੇ

08/01/2021 1:02:35 PM

ਨਵੀਂ ਦਿੱਲੀ— ਭਾਰਤ ’ਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਦੇ 41,831 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,16, 55,824 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਵਾਇਰਸ ਕਾਰਨ 541 ਹੋਰ ਲੋਕਾਂ ਦੀ ਜਾਨ ਜਾਣ ਨਾਲ ਮਿ੍ਰਤਕਾਂ ਦਾ ਅੰਕੜਾ 4,24,351 ਹੋ ਗਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਕੋਰੋਨਾ ਮਾਮਲਿਆਂ ’ਚ ਗਿਰਾਵਟ ਦਰਜ ਕੀਤੀ ਜਾ ਰਹੀ ਸੀ। ਇਹ ਲਗਾਤਾਰ 5ਵਾਂ ਦਿਨ ਹੈ, ਜਦੋਂ ਕੋਰੋਨਾ ਮਾਮਲੇ 40 ਹਜ਼ਾਰ ਤੋਂ ਪਾਰ ਦਰਜ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਦੇਸ਼ 'ਚ ਮੁੜ ਵਧੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ 'ਚ 44 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

 

 

ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਦੇਸ਼ ’ਚ ਇਲਾਜ ਅਧੀਨ ਯਾਨੀ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ 5ਵੇਂ ਦਿਨ ਵਾਧਾ ਹੋਇਆ ਹੈ। ਇਸ ਬੀਮਾਰੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਧ ਕੇ 4,10,952 ਹੋ ਗਈ ਹੈ, ਜੋ ਵਾਇਰਸ ਦੇ ਕੁੱਲ ਮਾਮਲਿਆਂ ਦਾ 1.30 ਫ਼ੀਸਦੀ ਹੈ। ਕੋਵਿਡ-19 ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.36 ਫ਼ੀਸਦੀ ਹੈ।

ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਵੱਡਾ ਫ਼ੈਸਲਾ: ਮੈਡੀਕਲ ਕੋਟੇ ’ਚ OBC ਨੂੰ 27 ਫ਼ੀਸਦੀ ਅਤੇ EWS ਨੂੰ ਮਿਲੇਗਾ 10 ਫ਼ੀਸਦੀ ਰਿਜ਼ਰਵੇਸ਼ਨ

ਇਸ ਮਹਾਮਾਰੀ ਤੋਂ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3,08,20,521 ਹੋ ਗਈ ਹੈ। ਇਕ ਦਿਨ ਵਿਚ 39,258 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਜਦਕਿ ਮੌਤ ਦਰ 1.34 ਫ਼ੀਸਦੀ ਹੈ। ਉੱਥੇ ਹੀ ਦੇਸ਼ ਵਿਚ ਕੋਰੋਨਾ ਟੀਕਿਆਂ ਦੀ ਖ਼ੁਰਾਕ ਲੈ ਚੁੱਕੇ ਲੋਕਾਂ ਦੀ ਗਿਣਤੀ 47 ਕਰੋੜ ਤੋਂ ਪਾਰ ਹੋ ਗਈ ਹੈ। ਹੁਣ ਤੱਕ 47.02 ਕਰੋੜ ਕੋਰੋਨਾ ਰੋਕੂ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। 24 ਘੰਟਿਆਂ ਵਿਚ 60,15,842 ਕੋਰੋਨਾ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ : ਖੁਸ਼ਖ਼ਬਰੀ: ਅਗਲੇ ਮਹੀਨੇ ਆ ਸਕਦੀ ਹੈ ਬੱਚਿਆਂ ਲਈ ਕੋਰੋਨਾ ਵੈਕਸੀਨ

ਮੰਤਰਾਲਾ ਮੁਤਾਬਕ ਸ਼ਨੀਵਾਰ ਯਾਨੀ ਕਿ ਕੱਲ੍ਹ 17,89,472 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਵਿਚ ਹੁਣ ਤੱਕ ਕੋਵਿਡ-19 ਸਬੰਧੀ ਜਾਂਚ ਦੀ ਗਿਣਤੀ ਵੱਧ ਕੇ 46,82,16,510 ਹੋ ਗਈ ਹੈ। ਮੰਤਰਾਲਾ ਵਲੋਂ ਵੱਡੀ ਗਿਣਤੀ ’ਚ ਰੋਜ਼ਾਨਾ ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਕਿ ਮਹਾਮਾਰੀ ’ਤੇ ਨੱਥ ਪਾਈ ਜਾ ਸਕੇ। ਕੋਰੋਨਾ ਦੀ ਦੂਜੀ ਲਹਿਰ ਭਾਰਤ ’ਚ ਬਰਕਰਾਰ ਹੈ, ਅਜਿਹੇ ਵਿਚ ਸਾਨੂੰ ਅਣਗਿਹਲੀ ਨਹੀਂ ਵਰਤੀ ਚਾਹੀਦੀ। ਭੀੜ ’ਚ ਜਾਣ ਤੋਂ ਬਚੋਂ, ਮਾਸਕ ਜ਼ਰੂਰ ਪਹਿਨੋ। ਹੱਥਾਂ ਨੂੰ ਸਾਫ਼ ਰੱਖੋ ਅਤੇ ਕੋਰੋਨਾ ਵੈਕਸੀਨ ਜ਼ਰੂਰ ਲਗਵਾਓ।

Tanu

This news is Content Editor Tanu