ਜਾਨਲੇਵਾ ਕੋਰੋਨਾ: ਇਕ ਦਿਨ 'ਚ 434 ਮੌਤਾਂ, ਪੀੜਤਾਂ ਦੀ ਗਿਣਤੀ 6 ਲੱਖ ਤੋਂ ਪਾਰ

07/02/2020 10:39:44 AM

ਨਵੀਂ ਦਿੱਲੀ— ਕੋਰੋਨਾ ਵਾਇਰਸ ਮਹਾਮਾਰੀ ਭਾਰਤ 'ਚ ਵੱਡੀ ਆਫ਼ਤ ਬਣੀ ਜਾ ਰਹੀ ਹੈ। ਦੇਸ਼ 'ਚ ਮਰੀਜ਼ਾਂ ਦਾ ਅੰਕੜਾ 6 ਲੱਖ ਤੋਂ ਪਾਰ ਪੁੱਜ ਗਿਆ ਹੈ। ਵੀਰਵਾਰ ਯਾਨੀ ਕਿ ਅੱਜ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 19,148 ਨਵੇਂ ਮਾਮਲੇ ਸਾਹਮਣੇ ਆਏ ਹਨ।

PunjabKesari

ਇਕ ਦਿਨ ਵਿਚ 434 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਮੌਤਾਂ ਦਾ ਅੰਕੜਾ 17,834 'ਤੇ ਪੁੱਜ ਗਿਆ ਹੈ। ਕੋਰੋਨਾ ਵਾਇਰਸ ਦੇ ਦੇਸ਼ ਵਿਚ ਕੁੱਲ ਮਾਮਲੇ ਵੱਧ ਕੇ 6,04,641 ਹੋ ਗਏ ਹਨ। ਜੇਕਰ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 3,59,860 ਲੋਕ ਇਸ ਬੀਮਾਰੀ ਤੋਂ ਨਿਜ਼ਾਤ ਪਾ ਚੁੱਕੇ ਹਨ। ਇਸ ਤਰ੍ਹਾਂ ਦੇਸ਼ ਅੰਦਰ ਕੋਰੋਨਾ ਦੇ ਸਰਗਰਮ ਮਾਮਲੇ 2,26,947 ਹਨ। 

ਇਹ ਵੀ ਪੜ੍ਹੋ:  ਕੋਰੋਨਾ ਦਾ ਕਹਿਰ: ਦੇਸ਼ 'ਚ 24 ਘੰਟਿਆਂ 'ਚ 507 ਮੌਤਾਂ, ਮਰੀਜ਼ਾਂ ਦਾ ਅੰਕੜਾ 5.85 ਲੱਖ ਤੋਂ ਪਾਰ

PunjabKesari

ਦੇਸ਼ ਅੰਦਰ ਕੋਰੋਨਾ ਵਾਇਰਸ ਦੀ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ 1 ਜੁਲਾਈ 2020 ਤੱਕ 90,56,173 ਲੋਕਾਂ ਦੇ ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਕੱਲੇ 1 ਜੁਲਾਈ ਨੂੰ 2,29,588 ਲੋਕਾਂ ਦੇ ਨਮੂਨੇ ਜਾਂਚ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਭਾਰਤੀ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਵਲੋਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਦਿੱਲੀ: ਹੋਟਲਾਂ 'ਚ ਚੀਨੀ ਨਾਗਰਿਕਾਂ ਦੀ 'ਨੋ ਐਂਟਰੀ' ਤੋਂ ਬਾਅਦ ਹੁਣ ਟੈਕਸੀ ਸੇਵਾਵਾਂ 'ਤੇ ਵੀ ਪਾਬੰਦੀ

ਓਧਰ ਕੋਰੋਨਾ ਵਾਇਰਸ ਨਾਲ ਮਹਾਰਾਸ਼ਟਰ, ਦਿੱਲੀ, ਤਾਮਿਲਨਾਡੂ, ਗੁਜਾਰਤ ਆਦਿ ਸੂਬੇ ਵਧੇਰੇ ਪ੍ਰਭਾਵਿਤ ਹੋਏ ਹਨ। ਮਹਾਰਾਸ਼ਟਰ ਹੀ ਇਕੱਲਾ ਅਜਿਹਾ ਸੂਬਾ ਹੈ, ਜਿੱਥੇ ਪੀੜਤ ਮਰੀਜ਼ਾਂ ਦੀ ਗਿਣਤੀ 1,80,298 ਹੈ ਅਤੇ ਮ੍ਰਿਤਕਾਂ ਦਾ ਅੰਕੜਾ 8,053 ਪੁੱਜ ਗਿਆ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਦੌਰਾਨ 5,537 ਮਾਮਲੇ ਦਰਜ ਕੀਤੇ ਗਏ ਹਨ ਅਤੇ 198 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ਵਿਚ 93, 154 ਲੋਕ ਵਾਇਰਸ ਤੋਂ ਮੁਕਤ ਵੀ ਹੋਏ ਹਨ।

ਵਾਇਰਸ ਦੇ ਮਾਮਲਿਆਂ ਵਿਚ ਦੇਸ਼ ਭਰ 'ਚ ਦੂਜੇ ਨੰਬਰ 'ਤੇ ਤਾਮਿਲਨਾਡੂ ਪੁੱਜ ਗਿਆ ਹੈ। ਇੱਥੇ ਪਿਛਲੇ 24 ਘੰਟਿਆਂ ਵਿਚ ਪੀੜਤਾਂ ਦੀ ਗਿਣਤੀ 3,882 ਵੱਧ ਕੇ 94,049 'ਤੇ ਪਹੁੰਚ ਗਈ ਹੈ। ਮ੍ਰਿਤਕਾਂ ਦੀ ਗਿਣਤੀ 1,264 ਹੋ ਗਈ ਹੈ। ਸੂਬੇ ਵਿਚ 52,926 ਮਰੀਜ਼ਾਂ ਨੂੰ ਇਲਾਜ ਮਗਰੋਂ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ਦੇ ਤਮਾਮ ਦੇਸ਼ਾਂ 'ਚ ਫੈਲਿਆ ਹੋਇਆ ਹੈ। ਦੁਨੀਆ ਭਰ 'ਚ ਪੀੜਤਾਂ ਦੀ ਗਿਣਤੀ 1 ਕਰੋੜ ਤੋਂ ਪਾਰ ਕਰ ਚੁੱਕੀ ਹੈ ਅਤੇ 5 ਲੱਖ ਤੋਂ ਵਧੇਰੇ ਲੋਕਾਂ ਦੀ ਜਾਨ ਚੱਲੀ ਗਈ ਹੈ।


Tanu

Content Editor

Related News