ਜੰਮੂ-ਕਸ਼ਮੀਰ ''ਚ ਕੋਰੋਨਾ ਦੇ 6 ਨਵੇਂ ਮਾਮਲੇ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਵਧੀ

03/31/2020 4:36:57 PM

ਸ਼੍ਰੀਨਗਰ (ਭਾਸ਼ਾ)— ਕਸ਼ਮੀਰ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਗਿਣਤੀ ਵਧ ਕੇ 55 ਹੋ ਗਈ ਹੈ। ਮਰੀਜ਼ਾਂ 'ਚ 10 ਸਾਲ ਦਾ ਇਕ ਬੱਚਾ ਵੀ ਸ਼ਾਮਲ ਹੈ, ਜੋ ਕਿ ਕੋਰੋਨਾ ਵਾਇਰਸ ਨਾਲ ਪੀੜਤ ਇਕ ਵਿਅਕਤੀ ਦੇ ਸੰਪਰਕ 'ਚ ਆ ਗਿਆ ਸੀ। ਸਰਕਾਰ ਦੇ ਬੁਲਾਰੇ ਰੋਹਿਤ ਕਾਂਸਲ ਨੇ ਟਵੀਟ 'ਚ ਦੱਸਿਆ ਕਿ ਕਸ਼ਮੀਰ ਡਿਵੀਜ਼ਨ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਵਾਇਰਸ ਤੋਂ ਪੀੜਤ ਪਾਏ ਗਏ ਲੋਕਾਂ ਦੇ ਸੰਪਰਕ 'ਚ ਸਨ।

ਇਸ ਦਰਮਿਆਨ ਜੰਮੂ-ਕਸ਼ਮੀਰ ਵਿਚ ਉਨ੍ਹਾਂ ਲੋਕਾਂ ਦਾ ਪਤਾ ਲਾਉਣ ਦਾ ਕੰਮ ਜਾਰੀ ਹੈ, ਜੋ ਪੀੜਤ ਲੋਕਾਂ ਦੇ ਸੰਪਰਕ ਵਿਚ ਆਏ ਸਨ। ਕ੍ਰਿਪਾ ਕਰਕੇ ਸਹਿਯੋਗ ਕਰੋ। ਜੰਮੂ-ਕਸ਼ਮੀਰ 'ਚ ਇਨ੍ਹਾਂ ਮਾਮਲਿਆਂ ਨੂੰ ਮਿਲਾ ਕੇ ਇਸ ਮਹਾਮਾਰੀ ਦੇ ਮਾਮਲਿਆਂ ਦੀ ਗਿਣਤੀ 55 ਹੋ ਗਈ ਹੈ। ਇਸ ਕੇਂਦਰ ਸ਼ਾਸਿਤ ਪ੍ਰਦੇਸ਼ 'ਚ 51 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦੋ ਮਰੀਜ਼ਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਸਿਹਤਮੰਦ ਹੋ ਗਏ ਹਨ। ਜੰਮੂ-ਕਸ਼ਮੀਰ 'ਚ 11,500 ਤੋਂ ਵਧ ਲੋਕਾਂ ਵੱਖਰੇ ਕੇਂਦਰਾਂ ਜਾਂ ਆਪਣੇ ਘਰਾਂ 'ਚ ਨਿਗਰਾਨੀ 'ਚ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ 722 ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।


Tanu

Content Editor

Related News