ਕੋਰੋਨਾ ਦੀ ਆਫਤ : ਕੇਰਲ ਦੇ ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ, ਚੁੱਕੀ ਇਹ ਮੰਗ

04/07/2020 11:30:20 AM

ਨਵੀਂ ਦਿੱਲੀ (ਵਾਰਤਾ)— ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਚਿੱਠੀ 'ਚ ਰਾਜਧਾਨੀ ਦਿੱਲੀ 'ਚ ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਨਰਸਾਂ ਦੀ ਸੁਰੱਖਿਆ ਅਤੇ ਸਾਰੀਆਂ ਸਹੂਲਤਾਂ ਉਪਲੱਬਧ ਕਰਾਉਣ ਦੀ ਮੰਗ ਕੀਤੀ ਹੈ। ਵਿਜਯਨ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ 'ਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ 'ਚ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਨੂੰ ਸਭ ਤੋਂ ਅਹਿਮ ਮੰਨਿਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ, ਕਿਉਂਕਿ ਉਨ੍ਹਾਂ ਨੂੰ ਕੋਰੋਨਾ ਤੋਂ ਇਨਫੈਕਸ਼ਨ ਦਾ ਖਤਰਾ ਵੱਧ ਹੁੰਦਾ ਹੈ। ਇਸ ਦੇ ਪਿੱਛੇ ਦਾ ਕਾਰਣ ਹੈ ਕਿ ਉਹ ਮਰੀਜ਼ਾਂ ਦੇ ਸੰਪਰਕ 'ਚ ਰਹਿੰਦੀਆਂ ਹਨ। 

PunjabKesari

ਵਿਜਯਨ ਨੇ ਚਿੱਠੀ 'ਚ ਲਿਖਿਆ ਕਿ ਦੁਨੀਆ ਭਰ 'ਚ ਕੇਰਲ ਦੀਆਂ ਨਰਸਾਂ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ ਅਤੇ ਉਨ੍ਹਾਂ ਦੀ ਇਸ ਸੇਵਾਵਾਂ ਦੀ ਸ਼ਲਾਘਾ ਵੀ ਹੁੰਦੀ ਹੈ। ਦਿੱਲੀ ਵਿਚ ਵੀ ਉਹ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀਆਂ ਹਨ। ਦਿੱਲੀ ਤੋਂ ਇਨ੍ਹਾਂ ਨਰਸਾਂ ਦੇ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਫੋਨ ਆ ਰਹੇ ਹਨ ਕਿ ਉਨ੍ਹਾਂ ਨੂੰ ਜ਼ਰੂਰਤ ਦਾ ਸਾਮਾਨ ਪੀ. ਪੀ. ਈ. ਕਿੱਟਾਂ ਆਦਿ ਨਹੀਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਕੋਰੋਨਾ ਹੋਣ ਦਾ ਖਤਰਾ ਵਧ ਗਿਆ ਹੈ। ਵਿਜਯਨ ਨੇ ਚਿੱਠੀ 'ਚ ਇਹ ਵੀ ਲਿਖਿਆ ਕਿ ਜਿਨ੍ਹਾਂ ਨਰਸਾਂ ਅਤੇ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਹੋ ਗਿਆ ਹੈ ਜਾਂ ਕੁਆਰੰਟੀਨ 'ਚ ਹਨ, ਉਨ੍ਹਾਂ ਨੂੰ ਵੱਖਰੇ ਆਵਾਸ ਦੀ ਸਹੂਲਤ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਵੀ ਚੰਗੀ ਤਰ੍ਹਾਂ ਨਾਲ ਇਲਾਜ ਹੋਵੇ। ਇਸ ਲਈ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਜ਼ਰੂਰੀ ਦਿਸ਼ਾ-ਨਿਰਦੇਸ਼ ਦੇ ਕੇ ਇਨ੍ਹਾਂ ਨਰਸਾਂ ਨੂੰ ਸੁਰੱਖਿਅਤ ਕਰੋ, ਤਾਂ ਕਿ ਹੋਰ ਮਰੀਜ਼ਾਂ ਦਾ ਇਲਾਜ ਠੀਕ ਨਾਲ ਹੋ ਸਕੇ।


Tanu

Content Editor

Related News