ਓਡੀਸ਼ਾ 'ਚ 30 ਅਪ੍ਰੈਲ ਤੱਕ ਵਧਾਇਆ ਗਿਆ 'ਲਾਕਡਾਊਨ', ਸਕੂਲ ਵੀ 17 ਜੂਨ ਤਕ ਬੰਦ
Thursday, Apr 09, 2020 - 01:42 PM (IST)
ਭੁਵਨੇਸ਼ਵਰ (ਵਾਰਤਾ)— ਓਡੀਸ਼ਾ 'ਚ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵੀਰਵਾਰ ਨੂੰ ਸੂਬਾ ਕੈਬਨਿਟ ਦੀ ਬੈਠਕ ਤੋਂ ਬਾਅਦ ਵੀਡੀਓ ਸੰਦੇਸ਼ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ। ਓਡੀਸ਼ਾ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਲਾਕਡਾਊਨ ਨੂੰ ਵਧਾਇਆ ਹੈ। ਪਟਨਾਇਕ ਨੇ ਲਾਕਡਾਊਨ ਵਧਾਉਣ ਨਾਲ ਹੀ ਸਾਰੀਆਂ ਸਿੱਖਿਅਕ ਸੰਸਥਾਵਾਂ (ਸਕੂਲਾਂ) ਨੂੰ 17 ਜੂਨ ਤਕ ਬੰਦ ਰੱਖਣ ਦਾ ਵੀ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ, 166 ਲੋਕਾਂ ਦੀ ਮੌਤ
ਫਿਲਹਾਲ ਕੇਂਦਰ ਨੇ ਪੂਰੇ ਦੇਸ਼ 'ਚ 21 ਦਿਨ ਦਾ ਲਾਕਡਾਊਨ ਲਾਇਆ ਹੋਇਆ ਹੈ, ਜੋ ਕਿ 14 ਅਪ੍ਰੈਲ ਤਕ ਜਾਰੀ ਰਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੀ 24 ਮਾਰਚ ਦੀ ਮੱਧ ਰਾਤ 12 ਵਜੇ ਤੋਂ ਪੂਰੇ ਦੇਸ਼ 'ਚ ਲਾਕਡਾਊਨ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੱਲ ਭਾਵ ਬੁੱਧਵਾਰ ਨੂੰ ਸਾਰੇ ਦਲਾਂ ਦੀ ਬੈਠਕ ਕੀਤੀ ਗਈ, ਜਿਸ 'ਚ ਕਈ ਸੂਬਿਆਂ ਨੇ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਲਾਕਡਾਊਨ ਵਧਾਉਣ ਦੀ ਗੱਲ ਆਖੀ ਸੀ।
ਇਹ ਵੀ ਪੜ੍ਹੋ : ਵੱਧ ਸਕਦੈ ਲਾਕਡਾਊਨ! PM ਮੋਦੀ ਨੇ ਦਿੱਤੇ ਸੰਕੇਤ, 11 ਅਪ੍ਰੈਲ ਨੂੰ ਸਾਰੇ ਮੁੱਖ ਮੰਤਰੀ ਨਾਲ ਹੋਵੇਗੀ ਚਰਚਾ
ਦੱਸ ਦੇਈਏ ਕਿ ਓਡੀਸ਼ਾ 'ਚ 42 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ 'ਚੋਂ ਇਕ ਵਿਅਕਤੀ ਦੀ ਮੌਤ ਹੋਈ ਹੈ। ਹੁਣ ਤਕ ਕੋਰੋਨਾ ਨਾਲ ਪੀੜਤ ਦੋ ਲੋਕਾਂ ਠੀਕ ਵੀ ਹੋਏ ਹਨ। ਦੱਸਣਯੋਗ ਹੈ ਕਿ ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਚਰਚਾ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਪ੍ਰੈਲ ਨੂੰ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਲਾਕਡਾਊਨ ਨੂੰ ਲੈ ਕੇ ਚਰਚਾ ਕਰਨਗੇ
।