ਦੇਸ਼ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਵਾ ਲੱਖ ਦੇ ਪਾਰ, 51,784 ਲੋਕ ਹੋਏ ਸਿਹਤਮੰਦ

Saturday, May 23, 2020 - 10:23 AM (IST)

ਦੇਸ਼ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਵਾ ਲੱਖ ਦੇ ਪਾਰ, 51,784 ਲੋਕ ਹੋਏ ਸਿਹਤਮੰਦ

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਲਗਾਤਾਰ 2 ਦਿਨ ਤੋਂ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ 6 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦੀ ਗਿਣਤੀ ਸਵਾ ਲੱਖ ਦੇ ਅੰਕੜੇ ਨੂੰ ਪਾਰ ਕਰ ਕੇ 1,25,101 'ਤੇ ਪਹੁੰਚ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਦੇਸ਼ 'ਚ 50 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਇਸ ਵਾਇਰਸ ਤੋਂ ਨਿਜਾਤ ਵੀ ਪਾ ਲਈ ਹੈ। ਕੇਂਦਰੀ ਸਿਹਤ ਮੰਤਰੀ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਹੁਣ ਤੱਕ ਦੇ ਸਭ ਤੋਂ ਵਧੇਰੇ 6654 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 1,25,101 'ਤੇ ਪਹੁੰਚ ਗਈ ਹੈ। ਦੇਸ਼ 'ਚ ਕੁੱਲ ਸਰਗਰਮ ਮਾਮਲੇ 69,597 ਹਨ।

PunjabKesari

ਇਸ ਤੋਂ ਇਕ ਦਿਨ ਪਹਿਲਾਂ 6,088 ਨਵੇਂ ਮਾਮਲੇ ਸਾਹਮਣੇ ਆਏ ਸਨ। ਦੇਸ਼ ਵਿਚ ਕੋਰੋਨਾ ਨਾਲ ਪਿਛਲੇ 24 ਘੰਟਿਆਂ ਵਿਚ 137 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 3,720 ਹੋ ਗਈ। ਸ਼ੁੱਕਰਵਾਰ ਦੀ ਬਜਾਏ ਸ਼ਨੀਵਾਰ ਨੂੰ ਮ੍ਰਿਤਕਾਂ ਦੀ ਗਿਣਤੀ ਵਿਚ ਕੁਝ ਕਮੀ ਆਈ ਹੈ। ਸ਼ੁੱਕਰਵਾਰ ਦੇ ਅੰਕੜਿਆਂ ਮੁਤਾਬਕ ਇਕ ਦਿਨ 'ਚ ਕੋਰੋਨਾ ਨਾਲ 148 ਲੋਕਾਂ ਦੀ ਮੌਤ ਹੋਈ ਸੀ। ਵਾਇਰਸ ਦੇ ਵੱਧਦੇ ਮਾਮਲਿਆਂ ਦਰਮਿਆਨ ਇਸ ਮਹਾਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਵਿਚ ਇਜਾਫਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ 3,250 ਲੋਕ ਇਸ ਵਾਇਰਸ ਤੋਂ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 51,784 ਹੋ ਗਈ ਹੈ। 

PunjabKesari

ਦੇਸ਼ ਵਿਚ ਕੋਰੋਨਾ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ ਅਤੇ ਕੁੱਲ ਮਾਮਲਿਆਂ ਵਿਚ ਇਕ ਤਿਹਾਈ ਤੋਂ ਵਧੇਰੇ ਹਿੱਸਾ ਇੱਥੋਂ ਦਾ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਵਿਚ 2,940 ਨਵੇਂ ਮਾਮਲੇ ਆਏ ਹਨ, ਜਿਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 44,582 ਹੋ ਗਈ ਹੈ ਅਤੇ ਕੁੱਲ 1,517 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 12,583 ਲੋਕ ਇਸ ਵਾਇਰਸ ਤੋਂ ਠੀਕ ਵੀ ਹੋਏ ਹਨ।


author

Tanu

Content Editor

Related News