ਦੇਸ਼ 'ਚ ਕੋਰੋਨਾ ਦਾ ਵੱਡਾ ਉਛਾਲ, ਪਿਛਲੇ 24 ਘੰਟਿਆਂ 'ਚ 12,881 ਨਵੇਂ ਮਾਮਲੇ ਆਏ

06/18/2020 10:16:42 AM

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਅੰਦਰ 12,881 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 334 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਜਾਣਕਾਰੀ ਮੁਤਾਬਕ ਹੁਣ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 3,66,946 ਹੈ, ਜਿਨ੍ਹਾਂ 'ਚੋਂ 12, 237 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿਚ 7,390 ਮਰੀਜ਼ ਠੀਕ ਹੋਏ ਹਨ। ਹੁਣ ਇਸ ਬੀਮਾਰੀ ਤੋਂ ਜੰਗ ਲੜ ਕੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1,94,325 ਹੋ ਗਈ ਹੈ। ਦੇਸ਼ 'ਚ ਸਰਗਰਮ ਕੇਸਾਂ ਦੀ ਗਿਣਤੀ 1,60,384 ਹੈ। 

ਮਹਾਰਾਸ਼ਟਰ ਸੂਬਾ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਇੱਥੇ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 3307 ਮਾਮਲੇ ਦਰਜ ਕੀਤੇ ਗਏ ਹਨ ਅਤੇ 114 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਪੀੜਤ ਮਰੀਜ਼ਾਂ ਦੀ ਗਿਣਤੀ ਵਧ 1,16,752 ਅਤੇ ਮ੍ਰਿਤਕਾਂ ਦਾ ਅੰਕੜਾ 5,651 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿਚ 1,315 ਰੋਗ ਮੁਕਤ ਹੋਏ ਹਨ, ਜਿਸ ਤੋਂ ਬਾਅਦ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 59,166 ਹੋ ਗਈ ਹੈ। ਉੱਥੇ ਹੀ ਦਿੱਲੀ 'ਚ 47 ਹਜ਼ਾਰ ਤੋਂ ਵਧੇਰੇ ਪੀੜਤ ਹਨ। ਰਾਜਧਾਨੀ ਦਿੱਲੀ ਵਿਚ ਕੋਰੋਨਾ ਨਾਲ ਕੁੱਲ 1904 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੇ ਹੋਰ ਸੂਬਿਆਂ 'ਚ ਵੀ ਕੋਰੋਨਾ ਵਾਇਰਸ ਕਾਰਨ ਹਾਲਾਤ ਖਰਾਬ ਹਨ।

Tanu

This news is Content Editor Tanu