ਦੇਸ਼ ਭਰ ''ਚ ਵਧੀ ''ਕੋਰੋਨਾ ਟੈਸਟਿੰਗ'' ਦੀ ਰਫ਼ਤਾਰ, ਹੁਣ ਤੱਕ ਇੰਨੇ ਲੋਕਾਂ ਦੀ ਹੋਈ ਜਾਂਚ

07/02/2020 3:50:19 PM

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਵੱਡੀ ਗਿਣਤੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਇਜਾਫਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦਰਮਿਆਨ ਦੇਸ਼ ਭਰ 'ਚ ਕੋਰੋਨਾ ਵਾਇਰਸ ਟੈਸਟਿੰਗ ਦੀ ਜਾਂਚ ਵੀ ਵੱਡੀ ਗਿਣਤੀ 'ਚ ਕੀਤੀ ਜਾ ਰਹੀ ਹੈ। ਦੇਸ਼ ਭਰ 'ਚ ਹੁਣ ਤੱਕ 90,56,173 ਲੋਕਾਂ ਦੇ ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਕੱਲੇ 1 ਜੁਲਾਈ ਨੂੰ 2,29,588 ਲੋਕਾਂ ਦੇ ਨਮੂਨੇ ਜਾਂਚ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਭਾਰਤੀ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਵਲੋਂ ਦਿੱਤੀ ਗਈ ਹੈ। ਦਰਅਸਲ ਟੈਸਟਿੰਗ ਨੂੰ ਲੈ ਕੇ ਉਠ ਰਹੇ ਸਵਾਲਾਂ 'ਤੇ ਆਈ. ਸੀ. ਐੱਮ. ਆਰ. ਇਹ ਰਾਹਤ ਦੀ ਖ਼ਬਰ ਦਿੱਤੀ ਹੈ। 

PunjabKesari

ਦੇਸ਼ 'ਚ ਮਰੀਜ਼ਾਂ ਦਾ ਅੰਕੜਾ 6 ਲੱਖ ਤੋਂ ਪਾਰ ਪੁੱਜ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 19,148 ਨਵੇਂ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਵਿਚ 434 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਮੌਤਾਂ ਦਾ ਅੰਕੜਾ 17,834 'ਤੇ ਪੁੱਜ ਗਿਆ ਹੈ। ਕੋਰੋਨਾ ਵਾਇਰਸ ਦੇ ਦੇਸ਼ ਵਿਚ ਕੁੱਲ ਮਾਮਲੇ ਵੱਧ ਕੇ 6,04,641 ਹੋ ਗਏ ਹਨ। ਹਾਲਾਂਕਿ ਰਾਹਤ ਦੀ ਖ਼ਬਰ ਇਹ ਹੈ ਕਿ ਹੁਣ ਤੱਕ 3,59,860 ਲੋਕ ਇਸ ਬੀਮਾਰੀ ਤੋਂ ਨਿਜ਼ਾਤ ਪਾ ਚੁੱਕੇ ਹਨ ਯਾਨੀ ਕਿ ਸਿਹਤਯਾਬ ਹੋ ਚੁੱਕੇ ਹਨ। ਇਸ ਤਰ੍ਹਾਂ ਦੇਸ਼ ਅੰਦਰ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2,26,947 ਹੈ।

ਇਹ ਵੀ ਪੜ੍ਹੋ:  ਜਾਨਲੇਵਾ ਕੋਰੋਨਾ: ਇਕ ਦਿਨ 'ਚ 434 ਮੌਤਾਂ, ਪੀੜਤਾਂ ਦੀ ਗਿਣਤੀ 6 ਲੱਖ ਤੋਂ ਪਾਰ


Tanu

Content Editor

Related News