ਭਾਰਤ ’ਚ ਕੋਰੋਨਾ ਵਾਇਰਸ ਦਾ ਖੌਫ : ‘ਰਾਜਘਾਟ’ ਯਾਤਰੀਆਂ ਲਈ ਬੰਦ

03/17/2020 6:26:00 PM

ਨਵੀਂ ਦਿੱਲੀ (ਭਾਸ਼ਾ)— ਕੋਰੋਨਾ ਵਾਇਰਸ (ਕੋਵਿਡ -19) ਦੇ ਪ੍ਰਸਾਰ ਨੂੰ ਦੇਖਦਿਆਂ ਮਹਾਤਮਾ ਗਾਂਧੀ ਦੀ ਸਮਾਧੀ ਵਾਲੀ ਥਾਂ ਰਾਜਘਾਟ ਨੂੰ ਮੰਗਲਵਾਰ ਨੂੰ ਅਗਲੇ ਆਦੇਸ਼ ਤਕ ਯਾਤਰੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰਾਜਘਾਟ ਸਮਾਧੀ ਕਮੇਟੀ ਮੁਤਾਬਕ ਇਹ ਫੈਸਲਾ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਕੀਤਾ ਗਿਆ ਹੈ। ਕਮੇਟੀ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਜਘਾਟ ਅਗਲੇ ਆਦੇਸ਼ ਤਕ ਬੰਦ ਕਰ ਦਿੱਤਾ ਗਿਆ ਹੈ। 

ਦੱਸ ਦੇਈਏ ਕਿ ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤਕ ਪਹੁੰਚ ਗਈ ਹੈ। 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਦੁਨੀਆ ਭਰ ’ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ ’ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ ’ਚ ਆਪਣੇ ਪੈਰ ਪਸਾਰ ਚੁੱਕਾ ਹੈ। 
ਇਹ ਵੀ ਪੜ੍ਹੋ :


Tanu

Content Editor

Related News