ਕੋਵਿਡ-19 ਦੇ ਵੱਧਦੇ ਖ਼ਤਰੇ ਦੇ ਮੱਦੇਨਜ਼ਰ ਕਸ਼ਮੀਰ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
Monday, Apr 05, 2021 - 05:13 PM (IST)
ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ’ਚ ਕੋਵਿਡ-19 ਦੇ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਕਸ਼ਮੀਰ ਪ੍ਰਸ਼ਾਸਨ ਨੇ ਘਾਟੀ ਦੇ ਹਸਪਤਾਲਾਂ ਵਿਚ ਵਰਕਰ ਡਾਕਟਰਾਂ, ਨਰਸਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਕਸ਼ਮੀਰ ਦੇ ਸਿਹਤ ਸੇਵਾ ਡਾਇਰੈਕਟਰ ਨੇ ਇਕ ਆਦੇਸ਼ ਜਾਰੀ ਕਰ ਕੇ ਆਪਣੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਡਾਕਟਰਾਂ, ਡਾਕਟਰ ਪ੍ਰਧਾਨਾਂ ਅਤੇ ਹੋਰ ਖੇਤਰੀ ਅਧਿਕਾਰੀਆਂ ਨੂੰ ਕੋਵਿਡ-19 ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਛੁੱਟੀਆਂ ਰੱਦ ਕਰਨ ਨੂੰ ਕਿਹਾ ਹੈ। ਆਦੇਸ਼ ਵਿਚ ਕਿਹਾ ਗਿਆ ਹੈ ਕਿ ਡਾਕਟਰ, ਨਰਸਾਂ, ਪੈਰਾ-ਮੈਡੀਕਲ ਕਾਮੇ ਅਤੇ ਮਹਿਕਮੇ ਦੇ ਹੋਰ ਅਧਿਕਾਰੀਆਂ ਦੀਆਂ ਸਾਰੀਆਂ ਛੁੱਟੀਆਂ, ਜੋ ਕਿ ਡਾਇਰੈਕਟਰ ਜਾਂ ਸਬੰਧਤ ਸੀ. ਐੱਮ. ਓ. ਅਤੇ ਹੋਰ ਡੀ. ਡੀ. ਓ. ਪੱਧਰ ’ਤੇ ਮਨਜ਼ੂਰ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਕੋਵਿਡ-19 ਦਾ ਖ਼ਤਰਾ: ਕਸ਼ਮੀਰ ’ਚ ਡਾਕਟਰਾਂ ਅਤੇ ਨਰਸਾਂ ਦੀਆਂ ਛੁੱਟੀਆਂ ਰੱਦ
ਡਾਇਰੈਕਟਰ ਨੇ ਸਾਰੇ ਮੁੱਖ ਡਾਕਟਰਾਂ/ਅਧਿਕਾਰੀਆਂ/ਪ੍ਰਧਾਨਾਂ ਅਤੇ ਖੇਤਰੀ ਦਫ਼ਤਰਾਂ ਨੂੰ ਵੀ ਅਗਲੇ ਆਦੇਸ਼ ਤੱਕ ਛੁੱਟੀ ਲਈ ਬੇਨਤੀ ਕਰਨ ਤੋਂ ਬਚਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿਚ ਬੀਤੇ ਕੁਝ ਹਫ਼ਤਿਆਂ ਵਿਚ ਕੋਵਿਡ-19 ਦੇ ਕੇਸਾਂ ’ਚ ਵਾਧਾ ਵੇਖਿਆ ਗਿਆ ਹੈ। ਉੱਪ ਰਾਜਪਾਲ ਨੇ ਇਸ ਦੀ ਵਜ੍ਹਾ ਤੋਂ ਐਤਵਾਰ ਨੂੰ 9ਵੀਂ ਤੱਕ ਦੀਆਂ ਜਮਾਤਾਂ ਲਈ ਸਕੂਲਾਂ ਨੂੰ ਅਗਲੇ ਦੋ ਹਫ਼ਤਿਆਂ ਤੱਕ ਅਤੇ 10ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਲਈ ਸਕੂਲਾਂ ਨੂੰ ਅਗਲੇ ਇਕ ਹਫ਼ਤੇ ਤੱਕ ਲਈ ਬੰਦ ਕਰਨ ਦਾ ਹੁਕਮ ਜਾਰੀ ਕੀਤਾ।
ਇਹ ਵੀ ਪੜ੍ਹੋ: ਭਾਰਤੀ ਰੇਲਵੇ ਦਾ ਕਮਾਲ, ਚਨਾਬ ਦਰਿਆ 'ਤੇ ਬਣਾਇਆ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਪੁਲ਼ (ਤਸਵੀਰਾਂ)