ਦਿੱਲੀ ’ਚ 500 ਆਕਸੀਜਨ ਬੈੱਡਾਂ ਵਾਲਾ ਕੋਵਿਡ ਕੇਅਰ ਸੈਂਟਰ ਸ਼ੁਰੂ, ਮੁਫ਼ਤ ’ਚ ਹੋਵੇਗਾ ਇਲਾਜ
Monday, Apr 26, 2021 - 12:32 PM (IST)
ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਮਹਾਮਾਰੀ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ। ਰੋਜ਼ਾਨਾ ਦਿੱਲੀ ’ਚ 25 ਹਜ਼ਾਰ ਤੋਂ ਪਾਰ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਵੱਧਦੇ ਕੇਸਾਂ ਦਰਮਿਆਨ ਅੱਜ ਯਾਨੀ ਕਿ ਸੋਮਵਾਰ ਦਿੱਲੀ ਦੇ ਛਤਰਪੁਰ ’ਚ ਸਥਿਤ ਸਰਦਾਰ ਪਟੇਲ ਕੋਵਿਡ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੈਂਟਰ ਵਿਚ ਆਕਸੀਜਨ ਦੀ ਉਪਲੱਬਧਤਾ ਵਾਲਾ 500 ਬੈੱਡਾਂ ਦੀ ਵਿਵਸਥਾ ਹੈ, ਜਿਸ ’ਚ ਮਰੀਜ਼ਾਂ ਦਾ ਮੁਫ਼ਤ ’ਚ ਇਲਾਜ ਹੋਵੇਗਾ। ਇਸ ਦੀ ਦੇਖ-ਰੇਖ ਭਾਰਤ-ਤਿੱਬਤ ਸਰਹੱਦ ਪੁਲਸ (ਆਈ. ਟੀ. ਬੀ. ਪੀ.) ਦੇ ਜ਼ਿੰਮੇ ਹੋਵੇਗੀ।
ਇਹ ਵੀ ਪੜ੍ਹੋ– ਆਕਸੀਜਨ ਲਈ ਦਿੱਲੀ ’ਚ ਮਚੀ ਹਾਹਾਕਾਰ, ਮਦਦ ਲਈ ਅੱਗੇ ਆਈ ‘ਖ਼ਾਲਸਾ ਏਡ’
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸੈਂਟਰ ਦਾ ਦੌਰਾ ਵੀ ਕੀਤਾ ਅਤੇ ਹਰ ਤਰ੍ਹਾਂ ਦੀਆਂ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮਰੀਜ਼ਾਂ ਦੇ ਦਾਖ਼ਲ ਹੋਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਾਰੇ ਬੈੱਡਾਂ ’ਤੇ ਆਕਸੀਜਨ ਦੀ ਸਹੂਲਤ ਉਪਲੱਬਧ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅਗਲੇ ਹਫ਼ਤੇ ਤਾਂ ਬੈੱਡਾਂ ਦੀ ਗਿਣਤੀ 1000 ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ– ਆਫ਼ਤ ’ਚ ਰਾਹਤ: 14 ਕਰੋੜ ਕੋਰੋਨਾ ਟੀਕੇ ਲਾਉਣ ਵਾਲਾ ਭਾਰਤ ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਦੇਸ਼
ਇਹ ਵੀ ਪੜ੍ਹੋ– ਦੇਸ਼ ’ਚ ਕੋਰੋਨਾ ਦੀ ਹਾਹਾਕਾਰ: 24 ਘੰਟਿਆਂ ’ਚ ਆਏ ਰਿਕਾਰਡ 3.52 ਲੱਖ ਨਵੇਂ ਕੇਸ
ਸੈਂਟਰ ਦੀ ਸ਼ੁਰੂਆਤ ਹੋਣ ਦੀ ਸੂਚਨਾ ’ਤੇ ਵੱਡੀ ਗਿਣਤੀ ਵਿਚ ਮਰੀਜ਼ ਪਹੁੰਚ ਰਹੇ ਹਨ। ਆਈ. ਟੀ. ਬੀ. ਪੀ. ਦੇ ਬੁਲਾਰੇ ਵਿਵੇਕ ਕੁਮਾਰ ਪਾਂਡੇ ਨੇ ਕਿਹਾ ਕਿ ਸੈਂਟਰ ’ਚ ਕਿਸੇ ਨੂੰ ਸਿੱਧੇ ਦਾਖ਼ਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿਚ ਮਰੀਜ਼ਾਂ ਨੂੰ ਦਿੱਲੀ ਦੇ ਸੰਬੰਧਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਵਲੋਂ ਰੈਫਰ ਕੀਤੇ ਜਾਣ ਮਗਰੋਂ ਹੀ ਦਾਖ਼ਲ ਕੀਤਾ ਜਾਵੇਗਾ। ਇਸ ਕੇਂਦਰ ਵਿਚ ਡਾਕਟਰੀ ਇਲਾਜ, ਦਵਾਈਆਂ, ਭੋਜਨ ਅਤੇ ਹੋਰ ਸਹੂਲਤਾਂ ਮੁਫ਼ਤ ’ਚ ਉਪਲੱਬਧ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ– 70 ਟਨ ਆਕਸੀਜਨ ਲੈ ਕੇ ਭਲਕੇ ਰਾਤ ਦਿੱਲੀ ਪਹੁੰਚੇਗੀ ‘ਆਕਸੀਜਨ ਐਕਸਪ੍ਰੈੱਸ’: ਰੇਲਵੇ