ਦਿੱਲੀ ''ਚ ਵਧ ਰਹੇ ਕੋਰੋਨਾ ਦੇ ਮਾਮਲੇ ਪਰ ਘਬਰਾਉਣ ਦੀ ਲੋੜ ਨਹੀਂ : ਕੇਜਰੀਵਾਲ
Tuesday, Aug 09, 2022 - 03:26 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ ਪਰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਜ਼ਿਆਦਾਤਰ ਨਵੇਂ ਮਾਮਲਿਆਂ 'ਚ ਹਲਕੇ ਲੱਛਣ ਦੇਖੇ ਜਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਥਿਤੀ 'ਤੇ ਕਰੀਬੀ ਨਜ਼ਰ ਰੱਖ ਰਹੀ ਹੈ। ਮੁੱਖ ਮੰਤਰੀ ਨੇ ਇੱਥੇ ਕਿਹਾ,''ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਅਸੀਂ ਇਨ੍ਹਾਂ 'ਤੇ ਨਜ਼ਰ ਰੱਖ ਰਹੇ ਹਨ ਅਤੇ ਜੋ ਵੀ ਕਦਮ ਉਠਾਉਣ ਦੀ ਜ਼ਰੂਰਤ ਪਵੇਗੀ, ਉਠਾਏ ਜਾਣਗੇ। ਜ਼ਿਆਦਾਤਰ ਮਾਮਲਿਆਂ 'ਚ ਮਾਮਲੀ ਲੱਛਣ ਦੇਖੇ ਜਾ ਰਹੇ ਹਨ, ਲਿਹਾਜਾ ਘਬਰਾਉਣ ਦੀ ਜ਼ਰੂਰਤ ਨਹੀਂ ਹੈ।''
ਇਹ ਵੀ ਪੜ੍ਹੋ : ਦਿੱਲੀ ਪੁਲਸ ਨੇ ਪੰਜਾਬ ਦੇ 2 ਗੈਂਗਸਟਰ ਹਥਿਆਰਾਂ ਸਣੇ ਕਾਬੂ ਕੀਤੇ, ਹੋਏ ਵੱਡੇ ਖ਼ੁਲਾਸੇ
ਦਿੱਲੀ 'ਚ 7 ਅਗਸਤ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 1,372 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 6 ਰੋਗੀਆਂ ਦੀ ਮੌਤ ਹੋਈ ਸੀ। ਸੰਕਰਮਣ ਦਰ 17.85 ਫੀਸਦੀ ਰਹੀ ਸੀ, ਜੋ 21 ਜਨਵਰੀ ਦੇ ਬਾਅਦ ਤੋਂ ਸਭ ਤੋਂ ਵੱਧ ਸੀ। 21 ਜਨਵਰੀ ਨੂੰ ਸੰਕਰਮਣ ਦਰ 18.04 ਫੀਸਦੀ ਰਹੀ ਸੀ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਦਿੱਲੀ 'ਚ ਕੋਰੋਨਾ ਦੇ ਇਲਾਜ ਅਧੀਨ ਰੋਗੀਆਂ ਦੀ ਗਿਣਤੀ ਘੱਟ ਕੇ 7,484 ਹੋ ਗਈ ਹੈ, ਜੋ ਇਕ ਦਿਨ ਪਹਿਲੇ 8,048 ਸੀ। ਐਤਵਾਰ ਨੂੰ ਰਾਜਧਾਨੀ 'ਚ ਕੋਰੋਨਾ ਦੇ 2,423 ਮਾਮਲੇ ਆਏ, 2 ਮਰੀਜ਼ਾਂ ਦੀ ਮੌਤ ਹੋਈ ਅਤੇ ਸੰਕਰਮਣ ਦਰ 14.97 ਫੀਸਦੀ ਦਰਜ ਕੀਤੀ ਗਈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ