ਦੇਸ਼ ''ਚ 32 ਹਜ਼ਾਰ ਦੇ ਪਾਰ ਹੋਏ ਕੋਰੋਨਾ ਦੇ ਸਰਗਰਮ ਮਾਮਲੇ
Sunday, Apr 09, 2023 - 04:16 PM (IST)
ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 5 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 32 ਹਜ਼ਾਰ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 5357 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਪੀੜਤਾਂ ਦੀ ਗਿਣਤੀ 32814 ਹੋ ਗਈ ਹੈ ਅਤੇ ਰੋਜ਼ਾਨਾ ਸੰਕਰਮਣ ਦਰ 3.39 ਫੀਸਦੀ ਦਰਜ ਕੀਤੀ ਗਈ ਹੈ।
ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ 'ਚ 3726 ਵਿਅਕਤੀ ਕੋਰੋਨਾ ਸੰਕਰਮਣ ਤੋਂ ਠੀਕ ਹੋਏ ਹਨ। ਸਿਹਤਮੰਦ ਹੋਣ ਦੀ ਦਰ 98.74 ਫੀਸਦੀ ਹੈ। ਇਸੇ ਮਿਆਦ 'ਚ 157894 ਕੋਰੋਨਾ ਟੈਸਟ ਕੀਤੇ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 659 ਕੋਰੋਨਾ ਟੀਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਦੇਸ਼ 'ਚ 220.66 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ।