ਦੇਸ਼ ''ਚ ਕੋਰੋਨਾ ਦੇ 5,880 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 35000 ਦੇ ਪਾਰ

Monday, Apr 10, 2023 - 11:50 AM (IST)

ਦੇਸ਼ ''ਚ ਕੋਰੋਨਾ ਦੇ 5,880 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 35000 ਦੇ ਪਾਰ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 5,880 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,62,496 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 35,199 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ 'ਚ 4-4 ਅਤੇ ਗੁਜਰਾਤ, ਜੰਮੂ ਕਸ਼ਮੀਰ, ਮਹਾਰਾਸ਼ਟਰ ਅਤੇ ਰਾਜਸਥਾਨ 'ਚ 1-1 ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਦੇਸ਼ 'ਚ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 5,30,979 ਹੋ ਗਈ। ਨਾਲ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ 'ਚ 2 ਨਾਮ ਹੋਰ ਜੋੜੇ ਹਨ।

ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ 35,199 ਲੋਕਾਂ ਦਾ ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.8 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.73 ਫੀਸਦੀ ਹੈ। ਦੇਸ਼ 'ਚ ਸੰਕਰਮਣ ਦੀ ਰੋਜ਼ਾਨਾ ਦਰ 6.91 ਫੀਸਦੀ ਅਤੇ ਹਫ਼ਤਾਵਾਰ ਦਰ 3.67 ਫੀਸਦੀ ਹੈ। ਹੁਣ ਤੱਕ ਕੁੱਲ 4,41,96,318 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਭਾਰਤ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.66 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।


author

DIsha

Content Editor

Related News