ਕੋਰੋਨਾ ਖ਼ਿਲਾਫ਼ ਜੰਗ: 111 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਟੀਕਾਕਰਨ, ਜਾਣੋ ਨਵੇਂ ਮਾਮਲਿਆਂ ਦੀ ਗਿਣਤੀ

11/13/2021 11:45:35 AM

ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਟੀਕਾਕਰਨ ਮੁਹਿੰਮ ’ਚ 111.40 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ 58 ਲੱਖ 42 ਹਜ਼ਾਰ 530 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ ਸ਼ਨੀਵਾਰ ਸਵੇਰੇ 7 ਵਜੇ ਤੱਕ 111 ਕਰੋੜ 40 ਲੱਖ 48 ਹਜ਼ਾਰ 134 ਹੋ ਗਿਆ ਹੈ। 

PunjabKesari

ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ’ਚ 12403 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ ਤਿੰਨ ਕਰੋੜ 36 ਲੱਖ 26 ਹਜ਼ਾਰ 483 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਦੇਸ਼ ’ਚ ਸਿਹਤਮੰਦ ਹੋਣ ਦੀ ਦਰ 98.26 ਫੀਸਦੀ ਹੈ। ਪਿਛਲੇ 24 ਘੰਟੇ ’ਚ 11850 ਕੋਰੋਨਾ ਸੰਕਰਮਣ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਇਸ ਸਮੇਂ ਇਕ ਲੱਖ 36 ਹਜ਼ਾਰ 308 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਸੰਕਰਮਣ ਦਰ 0.40 ਫੀਸਦੀ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 12 ਲੱਖ 66 ਹਜ਼ਾਰ 889 ਕੋਰੋਨਾ ਪ੍ਰੀਖਣ ਕੀਤੇ ਗਏ ਹਨ। ਹੁਣ ਤੱਕ ਕੁੱਲ 62 ਕਰੋੜ 23 ਲੱਖ 33 ਹਜ਼ਾਰ 939 ਕੋਰੋਨਾ ਪ੍ਰੀਖਣ ਕੀਤੇ ਹਨ।

ਇਹ ਵੀ ਪੜ੍ਹੋ : ਗੂੰਗੀ ਬੋਲੀ ਸਰਕਾਰ ਨੂੰ ਜਗਾਉਣ ਲਈ ਟਰੈਕਟਰਾਂ ਨਾਲ ਜਾਵਾਂਗੇ ਸੰਸਦ ਭਵਨ : ਰਾਕੇਸ਼ ਟਿਕੈਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News