ਦੇਸ਼ ''ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ''ਚ ਵਾਧਾ ਜਾਰੀ, ਇੰਨੇ ਲੋਕਾਂ ਨੂੰ ਲੱਗੀ ਵੈਕਸੀਨ

02/02/2022 10:23:09 AM

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਦੇਸ਼ ਭਰ 'ਚ 57 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 167.29 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 57 ਲੱਖ 42 ਹਜ਼ਾਰ 659 ਕੋਰੋਨਾ ਟੀਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 167 29 ਲੱਖ 707 ਕੋਰੋਨਾ ਟੀਕੇ ਦਿੱਤੇ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ ਇਕ ਲੱਖ 61 ਹਜ਼ਾਰ 386 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 16 ਲੱਖ 21 ਹਜ਼ਾਰ 603 ਹੋ ਗਈ ਹੈ। ਉੱਥੇ ਹੀ ਹੁਣ ਤੱਕ 1,733 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 4,97,975 ਹੋ ਗਈ ਹੈ। 

ਇਹ ਵੀ ਪੜ੍ਹੋ : ਬਜਟ 2022 : ਦੇਸ਼ ਦੇ ਵਿੱਤ ਮੰਤਰੀ ਹੀ ਨਹੀਂ ਇਨ੍ਹਾਂ ਤਿੰਨ ਪ੍ਰਧਾਨ ਮੰਤਰੀਆਂ ਨੇ ਵੀ ਪੇਸ਼ ਕੀਤਾ ਸੀ ਆਮ ਬਜਟ

ਇਹ ਸੰਕ੍ਰਮਿਤ ਮਾਮਲਿਆਂ ਦਾ 3.90 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 9.26 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 2 ਲੱਖ 81 ਹਜ਼ਾਰ 109 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ ਤਿੰਨ ਕਰੋੜ 95 ਲੱਖ 11 ਹਜ਼ਾਰ 307 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਸਿਹਤਮੰਦ ਹੋਣ ਦੀ ਦਰ 94.91 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 17 ਲੱਖ 42 ਹਜ਼ਾਰ 793 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 73.24 ਕਰੋੜ ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News