ਦੇਸ਼ ''ਚ 175 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

Saturday, Feb 19, 2022 - 10:53 AM (IST)

ਦੇਸ਼ ''ਚ 175 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ 36 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 175.03 ਕਰੋੜ ਤੋਂ ਵਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 36 ਲੱਖ 28 ਹਜ਼ਾਰ 578 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਯਾਨੀ ਸ਼ਨੀਵਾਰ ਸਵੇਰੇ 7 ਵਜੇ ਤੱਕ 175 ਕਰੋੜ 3 ਲੱਖ 86 ਹਜ਼ਾਰ 834 ਕੋਰੋਨਾ ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 22 ਹਜ਼ਾਰ 279 ਨਵੇਂ ਮਾਮਲੇ ਸਾਹਮਣੇ ਆਏ ਹਨ। ਕੁੱਲ ਮਾਮਲਿਆਂ ਦੀ ਗਿਣਤੀ 4,28,02,505 ਹੋ ਗਈ ਹੈ। ਉੱਥੇ ਹੀ 325 ਮਰੀਜ਼ਾਂ ਦੇ ਜਾਨ ਗੁਆਉਣ ਨਾਲ ਸੰਕਰਮਣ ਦੇ ਕੁੱਲ ਮ੍ਰਿਤਕਾਂ ਦੀ ਗਿਣਤੀ 5,11,230 ਹੋ ਗਈ ਹੈ। 

PunjabKesari

ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 53 ਹਜ਼ਾਰ 739 ਹੋ ਗਈ ਹੈ। ਇਹ ਕੁੱਲ ਸੰਕ੍ਰਮਿਤ ਮਾਮਲਿਆਂ ਦਾ 0.59 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 1.80 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 60 ਹਜ਼ਾਰ 298 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 20 ਲੱਖ 37 ਹਜ਼ਾਰ 536 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.21 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 12 ਲੱਖ 35 ਹਜ਼ਾਰ 471 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 75 ਕਰੋੜ 81 ਲੱਖ 27 ਹਜ਼ਾਰ 480 ਕੋਰੋਨਾ ਟੈਸਟ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News