ਦੇਸ਼ ''ਚ 178 ਕਰੋੜ ਤੋਂ ਵਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

Saturday, Mar 05, 2022 - 02:05 PM (IST)

ਦੇਸ਼ ''ਚ 178 ਕਰੋੜ ਤੋਂ ਵਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ 24 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 178.55 ਕਰੋੜ ਤੋਂ ਵਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀਤੇ 24 ਘੰਟਿਆਂ 'ਚ ਦੇਸ਼ 'ਚ 24 ਲੱਖ 52 ਹਜ਼ਾਰ 562 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 178 ਕਰੋੜ 55 ਲੱਖ 66 ਹਜ਼ਾਰ 940 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ : ਭਾਰਤੀ ਹਵਾਈ ਫ਼ੌਜ ਦੇ ਤਿੰਨ ਜਹਾਜ਼ 629 ਭਾਰਤੀਆਂ ਨੂੰ ਲੈ ਕੇ ਪਹੁੰਚੇ ਦਿੱਲੀ

ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 5 ਹਜ਼ਾਰ 921 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 63 ਹਜ਼ਾਰ 878 ਰਹਿ ਗਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.15 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.63 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 11 ਹਜ਼ਾਰ 651 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 23 ਲੱਖ 78 ਹਜ਼ਾਰ 721 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.65 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 9 ਲੱਖ 40 ਹਜ਼ਾਰ 905 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 77 ਕਰੋੜ 19 ਲੱਖ 14 ਹਜ਼ਾਰ 261 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News