ਦੇਸ਼ ''ਚ 188 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, 3 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ

Wednesday, Apr 27, 2022 - 12:17 PM (IST)

ਦੇਸ਼ ''ਚ 188 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, 3 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 188.19 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 188 ਕਰੋੜ 19 ਲੱਖ 40 ਹਜ਼ਾਰ 971 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਚ ਕੋਰੋਨਾ ਸੰਕਰਮਣ ਦੇ 2927 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ ਚ ਕੋਰੋਨਾ ਰੋਗੀਆਂ ਦੀ ਗਿਣਤੀ 16 ਹਜ਼ਾਰ 279 ਰਹਿ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.04 ਫੀਸਦੀ ਹੈ।

ਇਹ ਵੀ ਪੜ੍ਹੋ : ਪੋਤੀ ਦੇ ਜਨਮ ਤੋਂ ਇੰਨਾ ਖੁਸ਼ ਹੋਇਆ ਕਿਸਾਨ, ਹੈਲੀਕਾਪਟਰ 'ਤੇ ਲੈ ਕੇ ਆਇਆ ਘਰ

ਰੋਜ਼ਾਨਾ ਸੰਕਰਮਣ ਦਰ 0.58 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ ਚ 2252 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 25 ਲੱਖ 25 ਹਜ਼ਾਰ 563 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਸਿਹਤਮੰਦ ਹੋਣ ਦੀ ਦਰ 98.75 ਫੀਸਦੀ ਹੈ। ਦੇਸ਼ ਚ ਪਿਛਲੇ 24 ਘੰਟਿਆਂ ਚ 5 ਲੱਖ 5 ਹਜ਼ਾਰ 65 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ ਚ ਹੁਣ ਤੱਕ ਕੁੱਲ 83 ਕਰੋੜ 59 ਲੱਖ 74 ਹਜ਼ਾਰ 79 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News