ਕੇਜਰੀਵਾਲ ਦਾ ਐਲਾਨ- ਕੇਂਦਰ ਨਹੀਂ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ’ਚ ਦੇਵਾਂਗੇ ‘ਕੋਰੋਨਾ ਵੈਕਸੀਨ’

Wednesday, Jan 13, 2021 - 02:52 PM (IST)

ਕੇਜਰੀਵਾਲ ਦਾ ਐਲਾਨ- ਕੇਂਦਰ ਨਹੀਂ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ’ਚ ਦੇਵਾਂਗੇ ‘ਕੋਰੋਨਾ ਵੈਕਸੀਨ’

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੋਰੋਨਾ ਦੀ ਵੈਕਸੀਨ ਮੁਫ਼ਤ ’ਚ ਉਪਲੱਬਧ ਨਹੀਂ ਕਰਾਏਗੀ ਤਾਂ ਦਿੱਲੀ ਸਰਕਾਰ ਲੋਕਾਂ ਨੂੰ ਮੁਫ਼ਤ ’ਚ ਵੈਕਸੀਨ ਉਪਲੱਬਧ ਕਰਵਾਏਗੀ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਪੂਰੇ ਦੇਸ਼ ਵਿਚ ਸਾਰੇ ਲੋਕਾਂ ਨੂੰ ਮੁਫ਼ਤ ਵਿਚ ਵੈਕਸੀਨ ਦਿੱਤੀ ਜਾਵੇ। ਦੇਖਦੇ ਹਾਂ ਕਿ ਇਸ ’ਤੇ ਕੇਂਦਰ ਵਲੋਂ ਕੀ ਫੈਸਲਾ ਲਿਆ ਜਾਂਦਾ ਹੈ। ਜੇਕਰ ਕੇਂਦਰ ਸਰਕਾਰ ਮੁਫ਼ਤ ਵਿਚ ਵੈਕਸੀਨ ਨਹੀਂ ਉਪਲੱਬਧ ਕਰਵਾਉਂਦੀ ਤਾਂ ਲੋੜ ਪੈਣ ’ਤੇ ਅਸੀਂ ਦਿੱਲੀ ਦੇ ਲੋਕਾਂ ਨੂੰ ਇਹ ਵੈਕਸੀਨ ਮੁਫ਼ਤ ਉਪਲੱਬਧ ਕਰਵਾਵਾਂਗੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ

PunjabKesari

ਦੱਸਣਯੋਗ ਹੈ ਕਿ ਕੇਜਰੀਵਾਲ ਨੇ ਅੱਜ ਪੂਰਬੀ ਦਿੱਲੀ ’ਚ ਮਰਹੂਮ ਡਾਕਟਰ ਹਿਤੇਸ਼ ਗੁਪਤਾ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈਕ ਸੌਂਪਿਆ ਹੈ, ਜਿਨ੍ਹਾਂ ਨੇ ਕੋਵਿਡ-19 ਦੀ ਡਿਊਟੀ ਦੌਰਾਨ ਆਪਣੀ ਜਾਨ ਗਵਾਈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਕੋਰੋਨਾ ਯੋਧਿਆਂ ਦਾ ਉਤਸ਼ਾਹ ਵਧਾਉਣ ਲਈ ਇਕ ਯੋਜਨਾ ਸ਼ੁਰੂ ਕੀਤੀ ਸੀ ਅਤੇ ਇਸ ਤਹਿਤ ਮੈਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਦਦ ਦੇਣ ਆਇਆ ਹਾਂ। ਉਨ੍ਹਾਂ ਦੀ ਪਤਨੀ ਪੜ੍ਹੀ-ਲਿਖੀ ਹੈ ਅਤੇ ਅਸੀਂ ਉਨ੍ਹਾਂ ਨੂੰ ਦਿੱਲੀ ਸਰਕਾਰ ’ਚ ਭਰਤੀ ਕਰਾਂਗੇ। 

ਇਹ ਵੀ ਪੜ੍ਹੋ : ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਡੇਰੇ, ਕਿਸਾਨ ਅੰਦੋਲਨ ’ਤੇ ਬਰਸ ਰਹੀ ‘ਗੁਰੂ ਘਰ ਦੀ ਕਿਰਪਾ’

ਕੇਜਰੀਵਾਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ 16 ਤਾਰੀਖ਼ 2021 ਤੋਂ ਦਿੱਲੀ ਵਿਚ ਵੈਕਸੀਨ ਲੱਗਣੀ ਸ਼ੁਰੂ ਹੋ ਜਾਵੇਗੀ। ਸਭ ਤੋਂ ਪਹਿਲਾਂ ਇਸ ਨੂੰ ਕੋਰੋਨਾ ਯੋਧਿਆਂ ਨੂੰ ਦਿੱਤੀ ਜਾਵੇਗੀ। ਪਹਿਲੇ ਪੜਾਅ ਵਿਚ 3 ਕਰੋੜ ਲੋਕਾਂ ਨੂੰ ਕੇਂਦਰ ਸਰਕਾਰ ਮੁਫ਼ਤ ਕੋਰੋਨਾ ਵੈਕਸੀਨ ਦੇ ਰਹੀ ਹੈ। ਇਸ ’ਚ ਸਿਹਤ ਕਾਮੇ, ਫਰੰਟਲਾਈਨ ਵਰਕਰ ਅਤੇ ਪੁਲਸ ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਬਾਅਦ 50 ਤੋਂ ਵੱਧ ਉਮਰ ਦੇ 27 ਕਰੋੜ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾਵੇਗੀ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਕੋਰੋਨਾ ਵੈਕਸੀਨ ਬਾਰੇ ਗਲਤ ਸੂਚਨਾ ਨਾ ਫੈਲਾਈਆਂ ਜਾਣ। 

ਨੋਟ- ਕੇਜਰੀਵਾਲ ਦੇ ਇਸ ਐਲਾਨ ਬਾਰੇ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਰਾਏ


author

Tanu

Content Editor

Related News