ਕੋਵਿਡ ਵੈਕਸੀਨ ਗਰਭਪਾਤ ਦੇ ਖਤਰੇ ਨੂੰ ਨਹੀਂ ਵਧਾਉਂਦੀ

11/01/2023 10:06:18 AM

ਨਵੀਂ ਦਿੱਲੀ (ਭਾਸ਼ਾ)- ਗਰਭਵਤੀ ਹੋਣ ਤੋਂ ਪਹਿਲਾਂ ਕੋਵਿਡ-19 ਟੀਕਾਕਰਨ ਕਰਵਾਉਣ ਨਾਲ ਗਰਭਪਾਤ ਦਾ ਖ਼ਤਰਾ ਨਹੀਂ ਵਧਦਾ। ਇਕ ਅਧਿਐਨ ਵਿਚ ਇਹ ਦਾਅਵਾ ਕੀਤਾ ਗਿਆ ਹੈ। ਅਮਰੀਕਾ ’ਚ ਬੋਸਟਨ ਯੂਨੀਵਰਸਿਟੀ ਸਕੂਲ ਆਫ਼ ਪਬਲਿਕ ਹੈਲਥ ’ਚ ਖੋਜ ਦੀ ਅਗਵਾਈ ਕਰਨ ਵਾਲੀ ਟੀਮ ਨੂੰ ਉਮੀਦ ਹੈ ਕਿ ਇਹ ਨਤੀਜੇ ਗਰਭ ਧਾਰਨ ਕਰਨ ਦੀ ਯੋਜਨਾ ਬਣਾ ਰਹੀਆਂ ਔਰਤਾਂ ਅਤੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਔਰਤਾਂ ਨੂੰ ਲਾਭਦਾਇਕ ਜਾਣਕਾਰੀ ਪ੍ਰਦਾਨ ਕਰ ਸਕਦੇ ਹਨ।

ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਕੀਤਾ ਫੋਨ ਹੈੱਕ ਹੋਣ ਦਾ ਦਾਅਵਾ, ਭਾਜਪਾ 'ਤੇ ਲਗਾਏ ਇਲਜ਼ਾਮ

ਖੋਜ ਟੀਮ ਦੀ ਅਗਵਾਈ ਕਰਨ ਵਾਲੀ ਅਤੇ ਅਧਿਐਨ ਦੌਰਾਨ ਸੰਸਥਾ ਵਿਚ ਪੀ. ਐੱਚ. ਡੀ. ਦੀ ਵਿਦਿਆਰਥੀ ਰਹੀ ਜੈਨੀਫਰ ਵਾਈਲੈਂਡ ਨੇ ਕਿਹਾ ਕਿ ਨਤੀਜੇ ਗਰਭ ਧਾਰਨ ਕਰਨ ਦੀ ਯੋਜਨਾ ਬਣਾ ਰਹੇ ਜੋੜਿਆਂ ਲਈ ਭਰੋਸੇਮੰਦ ਹਨ। ਅਧਿਐਨ ਅਮਰੀਕਾ ਅਤੇ ਕੈਨੇਡਾ ’ਚ ਦੀਆਂ 1815 ਔਰਤਾਂ ’ਤੇ ਦਸੰਬਰ 2020 ਤੋਂ ਨਵੰਬਰ 2022 ਦਰਮਿਆਨ ਕੀਤਾ ਗਿਆ। ਗਰਭ ਅਵਸਥਾ ਦੀ ਪੁਸ਼ਟੀ ਹੋਣ ਦੇ ਪਹਿਲੇ ਦਿਨ ਤੋਂ ਗਰਭਪਾਤ ਹੋਣ ਤੱਕ ਉਨ੍ਹਾਂ ਦੀ ਦੇਖ-ਰੇਖ ਕੀਤੀ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha