ਕੋਵਿਡ ਟਾਸਕ ਫੋਰਸ ਨੇ ਜਾਰੀ ਕੀਤੇ ਨਿਰਦੇਸ਼, ਕੋਰੋਨਾ ਪੀੜਤ ਹੋਣ ''ਤੇ 5 ਦਿਨ ਹੋਵੇਗੀ ਹੋਮ ਆਈਸੋਲੇਸ਼ਨ

Saturday, Jan 06, 2024 - 01:18 PM (IST)

ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ। ਕੋਰੋਨਾ ਵਾਇਰਸ ਨੂੰ ਵੇਖਦੇ ਹੋਏ ਮਹਾਰਾਸ਼ਟਰ ਕੋਵਿਡ ਟਾਸਕ ਫੋਰਸ ਨੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਟਾਸਕ ਫੋਰਸ ਨੇ ਸਲਾਹ ਦਿੱਤੀ ਹੈ ਕਿ ਜੋ ਮਰੀਜ਼ ਬੁਖਾਰ, ਸਰਦੀ ਅਤੇ ਖੰਘ ਤੋਂ ਪੀੜਤ ਹਨ, ਉਨ੍ਹਾਂ ਲਈ ਕੋਵਿਡ ਦੀ ਜਾਂਚ ਕਰਨਾ ਜ਼ਰੂਰੀ ਹੈ। ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ ਹੋਣ 'ਤੇ 5 ਦਿਨ ਤੱਕ ਹੋਮ ਆਈਸੋਲੇਸ਼ਨ 'ਚ ਰਹਿਣਾ ਹੋਵੇਗਾ। 

ਇਹ ਵੀ ਪੜ੍ਹੋ- ਤੇਜ਼ੀ ਨਾਲ ਫੈਲ ਰਿਹੈ ਕੋਰੋਨਾ, ਬੀਤੇ 24 ਘੰਟਿਆਂ 'ਚ 774 ਨਵੇਂ ਮਾਮਲੇ ਆਏ ਸਾਹਮਣੇ

ਨਿਰਦੇਸ਼ ਵਿਚ ਕਿਹਾ ਗਿਆ ਹੈ ਕਿ ਹੋਮ ਆਈਸੋਲੇਸ਼ਨ ਦੌਰਾਨ ਅਜਿਹੇ ਕਮਰੇ 'ਚ ਰਹਿਣਾ ਹੈ, ਜਿੱਥੇ ਤਾਜ਼ੀ ਹਵਾ ਆਉਂਦੀ ਹੋਵੇ। ਦੂਜਿਆਂ ਨੂੰ ਵਾਇਰਸ ਤੋਂ ਬਚਾਉਣ ਲਈ ਮਾਸਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਸੀਨੀਅਰ ਨਾਗਰਿਕਾਂ ਨੂੰ ਮਾਸਕ ਦੀ ਵਰਤੋਂ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਈ ਰਿਸਕ ਵਿਅਕਤੀ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਹਸਪਤਾਲ 'ਚ ਦਾਖ਼ਲ ਕਰਨਾ ਹੋਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਭਰੋਸਾ ਨਾ ਕਰਨ।

ਇਹ ਵੀ ਪੜ੍ਹੋ- ਸੀਤ ਲਹਿਰ ਦਾ ਕਹਿਰ ਜਾਰੀ, 14 ਜਨਵਰੀ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਛੁੱਟੀਆਂ

ਦੱਸ ਦੇਈਏ ਕਿ ਮਹਾਰਾਸ਼ਟਰ 'ਚ ਸ਼ੁੱਕਰਵਾਰ  ਨੂੰ ਕੋਰੋਨਾ ਸੰਕਰਮਣ ਦੇ 146 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਇਕ ਦਿਨ 'ਚ 129 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸੂਬੇ 'ਚ ਹੁਣ ਤੱਕ 110 ਜੇਐਨ.1 ਵੇਰੀਐਂਟ ਦੇ ਮਰੀਜ਼ ਪਾਏ ਗਏ ਹਨ। ਪੂਰੇ ਸੂਬੇ ਵਿਚ ਐਕਟਿਵ ਕੇਸਾਂ ਦੀ ਗਿਣਤੀ 914 ਹੈ। ਰਾਜਧਾਨੀ ਮੁੰਬਈ ਵਿੱਚ ਕੋਵਿਡ ਸੰਕਰਮਣ ਦੇ 31 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸ਼ਹਿਰ ਵਿੱਚ 15 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Tanu

Content Editor

Related News