ਦੇਸ਼ ’ਚ ਕੋਰੋਨਾ ਦੀ ਰਫ਼ਤਾਰ ਪਈ ਮੱਠੀ: 2.81 ਲੱਖ ਨਵੇਂ ਮਾਮਲੇ ਪਰ ਮੌਤਾਂ ਅਜੇ ਵੀ 4100 ਤੋਂ ਵੱਧ

Monday, May 17, 2021 - 11:28 AM (IST)

ਦੇਸ਼ ’ਚ ਕੋਰੋਨਾ ਦੀ ਰਫ਼ਤਾਰ ਪਈ ਮੱਠੀ: 2.81 ਲੱਖ ਨਵੇਂ ਮਾਮਲੇ ਪਰ ਮੌਤਾਂ ਅਜੇ ਵੀ 4100 ਤੋਂ ਵੱਧ

ਨਵੀਂ ਦਿੱਲੀ (ਭਾਸ਼ਾ)— ਭਾਰਤ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਥੋੜ੍ਹੀ ਮੱਠੀ ਪਈ ਹੈ ਪਰ ਮਰੀਜ਼ਾਂ ਦੇ ਮਰਨ ਵਾਲਿਆਂ ਦੀ ਗਿਣਤੀ ’ਚ ਅਜੇ ਵੀ ਗਿਰਾਵਟ ਨਹੀਂ ਆਈ ਹੈ। ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 2,81,386 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 2,49,65,463 ਹੋ ਗਈ ਹੈ। ਪਿਛਲੇ 27 ਦਿਨਾਂ ਵਿਚ ਇਕ ਦਿਨ ’ਚ ਸਾਹਮਣੇ ਆਏ ਇਹ ਸਭ ਤੋਂ ਘੱਟ ਮਾਮਲੇ ਹਨ। ਉੱਥੇ ਹੀ ਵਾਇਰਸ ਕਾਰਨ 4106 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ 2,74,390 ਹੋ ਗਈ ਹੈ। ਚੰਗੀ ਖ਼ਬਰ ਇਹ ਵੀ ਹੈ ਕਿ ਇਕ ਦਿਨ 3,78,741 ਲੋਕਾਂ ਨੇ ਇਸ ਮਹਾਮਾਰੀ ਨੂੰ ਮਾਤ ਦਿੱਤੀ ਹੈ।

PunjabKesari

ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਦੀ ਸਵੇਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਅਜੇ ਵੀ 35,16,997 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 14.09 ਫ਼ੀਸਦੀ ਹੈ। ਅੰਕੜਿਆਂ ਮੁਤਾਬਕ ਦੇਸ਼ ’ਚ ਵਾਇਰਸ ਤੋਂ ਕੁੱਲ 2,11,74,076 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 84.81 ਫ਼ੀਸਦੀ ਹੈ। ਉੱਥੇ ਹੀ ਕੋਰੋਨਾ ਨਾਲ ਮੌਤ ਦਰ 1.10 ਫ਼ੀਸਦੀ ਬਣੀ ਹੋਈ ਹੈ।

ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ 18,29,26,460 ਲੋਕਾਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ। ਦੇਸ਼ 16 ਜਨਵਰੀ 2021 ਤੋਂ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋਈ। ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਹੁਣ 18 ਤੋਂ 44 ਸਾਲ ਦੇ ਉਮਰ ਦੇ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਦਿੱਤੀ ਜਾ ਰਹੀ ਹੈ।


author

Tanu

Content Editor

Related News