ਭਾਰਤ ’ਚ ਡਿੱਗਿਆ ਕੋਰੋਨਾ ਦਾ ਗਰਾਫ਼, ਇਕ ਦਿਨ ’ਚ ਆਏ ਇੰਨੇ ਨਵੇਂ ਮਾਮਲੇ

05/12/2022 11:01:47 AM

ਨਵੀਂ ਦਿੱਲੀ (ਭਾਸ਼ਾ)– ਭਾਰਤ ’ਚ ਇਕ ਦਿਨ ’ਚ ਕੋਵਿਡ-19 ਦੇ 2,827 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ। ਉਥੇ ਹੀ ਕੱਲ ਯਾਨੀ ਕਿ 11 ਮਈ ਨੂੰ 2,897 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 54 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਸੀ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,31,13,413 ਹੋ ਗਈ ਹੈ ਅਤੇ ਹੁਣ ਤੱਕ ਕੁੱਲ 5,24,181 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ। ਸਰਗਰਮ ਮਾਮਲਿਆਂ ਦੀ ਗਿਣਤੀ 19,067 ’ਤੇ ਪਹੁੰਚ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0,04 ਫ਼ੀਸਦੀ ਹੈ। 

ਇਹ ਵੀ ਪੜ੍ਹੋ: ਭਾਰਤ ’ਚ ਕੋਰੋਨਾ ਦਾ ਮੁੜ ਵਧਿਆ ਗਰਾਫ਼, ਇਕ ਦਿਨ ’ਚ ਆਏ 2,897 ਨਵੇਂ ਮਾਮਲੇ, 54 ਮੌਤਾਂ

PunjabKesari

ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 427 ਦੀ ਕਮੀ ਦਰਜ ਕੀਤੀ ਗਈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫ਼ੀਸਦੀ ਹੈ। ਅੰਕੜਿਆਂ ਮੁਤਾਬਕ ਵਾਇਰਸ ਦੀ ਰੋਜ਼ਾਨਾ ਦਰ 0.60 ਫ਼ੀਸਦੀ ਅਤੇ ਹਫਤਾਵਾਰੀ ਦਰ 0.72 ਫ਼ੀਸਦੀ ਹੈ। ਦੇਸ਼ ’ਚ ਹੁਣ ਤੱਕ ਕੁੱਲ 4,25,70,165 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ। ਇਕ ਦਿਨ ’ਚ 3,230 ਕੋਰੋਨਾ ਪੀੜਤ ਮਰੀਜ਼ ਠੀਕ ਹੋਏ ਹਨ। ਕੋਵਿਡ-19 ਨਾਲ ਮੌਤ ਦਰ 1.22 ਫ਼ੀਸਦੀ ਹੈ। ਜੇਕਰ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਦੀ ਗੱਲ ਕੀਤੀ ਜਾਵੇ ਤਾਂ ਟੀਕਾਕਰਨ ਤਹਿਤ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ 190.83 ਕਰੋੜ ਤੋਂ ਵਧੇਰੇ ਖ਼ੁਰਾਕਾਂ ਲਾਈਆਂ ਜਾ ਚੁੱਕੀਆਂ ਹਨ। 

ਇਹ ਵੀ ਪੜ੍ਹੋ: ਦੇਸ਼ਧ੍ਰੋਹ ਕਾਨੂੰਨ ’ਤੇ ਸੁਪਰੀਮ ਕੋਰਟ ਦੀ ਰੋਕ, ਜੇਲ੍ਹ ’ਚ ਬੰਦ ਲੋਕ ਮੰਗ ਸਕਦੇ ਹਨ ਜ਼ਮਾਨਤ


Tanu

Content Editor

Related News