ਕੋਰੋਨਾ ਦੇ ਇਕ ਦਿਨ ’ਚ ਆਏ 16,156 ਨਵੇਂ ਮਾਮਲੇ, 733 ਮਰੀਜ਼ਾਂ ਦੀ ਮੌਤ

10/28/2021 10:40:50 AM

ਨਵੀਂ ਦਿੱਲੀ— ਭਾਰਤ ’ਚ ਇਕ ਦਿਨ ਵਿਚ ਕੋਵਿਡ-19 ਦੇ 16,156 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵਧ ਕੇ 3,42,31,809 ਹੋ ਗਈ। ਉੱਥੇ ਹੀ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਘੱਟ ਕੇ 1,60,989 ਹੋ ਗਈ ਹੈ, ਜੋ ਪਿਛਲੇ 243 ਦਿਨਾਂ ਵਿਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਵਾਇਰਸ ਨਾਲ 733 ਹੋਰ ਲੋਕਾਂ ਦੀ ਮੌਤ ਮਗਰੋਂ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,56,386 ਹੋ ਗਈ। ਦੇਸ਼ ਵਿਚ ਲਗਾਤਾਰ 34 ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨਾ ਮਾਮਲੇ 30 ਹਜ਼ਾਰ ਤੋਂ ਘੱਟ ਹਨ ਅਤੇ 123 ਦਿਨਾਂ ਤੋਂ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆ ਰਹੇ ਹਨ।

PunjabKesari

ਦੇਸ਼ ਵਿਚ ਕੋਵਿਡ-19 ਦੇ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਘੱਟ ਕੇ 1,60,989 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.47 ਫ਼ੀਸਦੀ ਹੈ। ਇਹ ਦਰ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਪਿਛਲੇ 24 ਘੰਟਿਆਂ ਵਿਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਿਚ 1,672 ਦੀ ਕਮੀ ਦਰਜ ਕੀਤੀ ਗਈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.20 ਫ਼ੀਸਦੀ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ। ਕੋਰੋਨਾ ਤੋਂ ਸਿਹਤਯਾਬ ਹੋ ਚੁੱਕੇ ਲੋਕਾਂ ਦੀ ਗਿਣਤੀ 3,36,14,434 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ 17,095 ਲੋਕ ਸਿਹਤਮੰਦ ਹੋਏ ਹਨ। ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 1,04,04,99,873 ਲੋਕਾਂ ਨੂੰ ਟੀਕੇ ਲੱਗ ਚੁੱਕੇ ਹਨ। ਬੀਤੀ 21 ਅਕਤੂਬਰ ਨੂੰ ਭਾਰਤ ਨੇ 100 ਕਰੋੜ ਟੀਕਾਕਰਨ ਦਾ ਟੀਚਾ ਪ੍ਰਾਪਤ ਕੀਤਾ ਸੀ।


Tanu

Content Editor

Related News