ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ, 166 ਲੋਕਾਂ ਦੀ ਮੌਤ

Thursday, Apr 09, 2020 - 11:33 AM (IST)

ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ, 166 ਲੋਕਾਂ ਦੀ ਮੌਤ

ਨਵੀਂ ਦਿੱਲੀ— ਭਾਰਤ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 540 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 5734 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ 17 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ 166 ਤੱਕ ਪਹੁੰਚ ਗਿਆ ਹੈ। ਕੋਰੋਨਾ ਨਾਲ ਹੁਣ ਤਕ 473 ਲੋਕ ਠੀਕ ਹੋ ਚੁੱਕੇ ਹਨ, ਜਦਕਿ 5095 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਭਾਰਤੀ ਮੈਡੀਕਲ ਖੋਜ ਪਰੀਸ਼ਦ ਦੀ ਰਿਪੋਰਟ ਮੁਤਾਬਕ ਬੁੱਧਵਾਰ ਰਾਤ 9 ਵਜੇ ਤਕ ਦੇਸ਼ ਭਰ 'ਚ 1 ਲੱਖ 27 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਕੋਰੋਨਾ ਸੰਬੰਧੀ ਜਾਂਚ ਕੀਤੀ ਜਾ ਚੁੱਕੀ ਸੀ। 

ਇਹ ਵੀ ਪੜ੍ਹੋ : ਕੋਵਿਡ-19 : ਚੀਨ 'ਚ ਇਕ ਦਿਨ 'ਚ 63 ਨਵੇਂ ਮਾਮਲੇ, ਮੁੜ ਮੰਡਰਾ ਰਿਹੈ ਖਤਰਾ

PunjabKesari

ਸਿਹਤ ਮੰਤਰਾਲੇ ਵਲੋਂ ਵੀਰਵਾਰ ਦੀ ਸਵੇਰ ਨੂੰ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵਧੇਰੇ ਮੌਤਾਂ ਦੇ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ, ਜਿੱਥੇ ਹੁਣ ਤਕ 1135 ਲੋਕ ਪੀੜਤ ਹੋਏ ਹਨ ਅਤੇ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ 31 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। 

PunjabKesari

ਇਹ ਵੀ ਪੜ੍ਹੋ : ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 15 ਲੱਖ ਤੋਂ ਪਾਰ, ਜਾਣੋ USA ਸਣੇ ਹੋਰ ਦੇਸ਼ਾਂ ਦਾ ਹਾਲ
ਭਾਰਤੀ ਮੈਡੀਕਲ ਖੋਜ ਪਰੀਸ਼ਦ ਮੁਤਾਬਕ ਜੇਕਰ ਲਾਕਡਾਊਨ ਜਾਂ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ ਤਾਂ ਕੋਰੋਨਾ ਵਾਇਰਸ ਦਾ ਇਕ ਮਰੀਜ਼ 30 ਦਿਨਾਂ ਵਿਚ 406 ਲੋਕਾਂ ਨੂੰ ਪੀੜਤ ਕਰ ਸਕਦਾ ਹੈ। ਇਸ ਲਈ ਲਾਕਡਾਊਨ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ। ਕੋਰੋਨਾ ਤੋਂ ਬਚਣ ਲਈ 21 ਦਿਨ ਦਾ ਲਾਕਡਾਊਨ ਹੈ, ਜੋ ਕਿ 14 ਅਪ੍ਰੈਲ ਨੂੰ ਖਤਮ ਹੋਣ ਜਾ ਰਿਹਾ ਹੈ। ਕਈ ਮਾਹਰ ਅਤੇ ਸੂਬਾ ਸਰਕਾਰਾਂ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਕੇਂਦਰ ਸਰਕਾਰ ਤੋਂ 14 ਅਪ੍ਰੈਲ ਤੋਂ ਬਾਅਦ ਲਾਕਡਾਊਨ ਦਾ ਸਮਾਂ ਵਧਾਉਣ ਦੀ ਅਪੀਲ ਕਰ ਰਹੇ ਹਨ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦਲਾਂ ਦੀ ਬੈਠਕ ਵਿਚ ਲਾਕਡਾਊਨ ਨੂੰ ਵਧਾਉਣ ਦੇ ਸੰਕੇਤ ਦਿੱਤੇ ਹਨ ਅਤੇ ਇਸ ਦੇ ਤਹਿਤ 11 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਤੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ।

ਇਹ ਵੀ ਪੜ੍ਹੋ :


author

Tanu

Content Editor

Related News