ਦੇਸ਼ ’ਚ ਕੋਰੋਨਾ ਦੇ 41,506 ਨਵੇਂ ਮਾਮਲੇ, ਹੁਣ ਤੱਕ 37.60 ਕਰੋੜ ਲੋਕਾਂ ਦਾ ਟੀਕਾਕਰਨ

Sunday, Jul 11, 2021 - 10:49 AM (IST)

ਦੇਸ਼ ’ਚ ਕੋਰੋਨਾ ਦੇ 41,506 ਨਵੇਂ ਮਾਮਲੇ, ਹੁਣ ਤੱਕ 37.60 ਕਰੋੜ ਲੋਕਾਂ ਦਾ ਟੀਕਾਕਰਨ

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ 41,506 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਵਾਇਰਸ ਦੇ ਮਾਮਲੇ ਵੱਧ ਕੇ 3,08,37,22 ਹੋ ਗਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 895 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 4,08,040 ’ਤੇ ਪੁੱਜ ਗਿਆ ਹੈ। ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 4,54,118 ਹੋ ਗਈ ਹੈ। ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.47 ਫ਼ੀਸਦੀ ਹੈ ਅਤੇ ਕੋਰੋਨਾ ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.20 ਫ਼ੀਸਦੀ ਹੈ।

ਇਹ ਵੀ ਪੜ੍ਹੋ : ਭਾਰਤ ’ਚ ਬੀਤੇ 24 ਘੰਟਿਆਂ ’ਚ 1206 ਮਰੀਜ਼ਾਂ ਦੀ ਮੌਤ, ਇੰਨੇ ਆਏ ਨਵੇਂ ਕੋਰੋਨਾ ਮਾਮਲੇ

 

PunjabKesari

ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਉੱਭਰਨ ਵਾਲੇ ਮਰੀਜ਼ਾਂ ਦੀ ਗਿਣਤੀ 2,99,75,064 ਹੋ ਗਈ ਹੈ, ਜਦਕਿ ਮੌਤ ਦਰ 1.32 ਫ਼ੀਸਦੀ ਹੈ। ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀ 37.60 ਕਰੋੜ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।  ਦੱਸ ਦੇਈਏ ਕਿ ਦੇਸ਼ ’ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 16 ਜਨਵਰੀ 2021 ਤੋਂ ਕੀਤੀ ਗਈ ਸੀ।

ਇਹ ਵੀ ਪੜ੍ਹੋ : ‘ਆਧਾਰ’ ਨੇ ਦਿਵਾਈ ਗੁਆਚੀ ਪਛਾਣ, 10 ਸਾਲਾਂ ਬਾਅਦ ਮਾਪਿਆਂ ਨੂੰ ਮਿਲਿਆ ਲਾਪਤਾ ਪੁੱਤਰ

ਮੰਤਰਾਲਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਕੋਰੋਨਾ ਦੇ 18,43,500 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਹੁਣ ਤੱਕ ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 43,08,85,470 ਹੋ ਗਈ ਹੈ। ਦੱਸ ਦੇਈਏ ਕਿ ਦੇਸ਼ ਵਿਚ 19 ਦਸੰਬਰ ਨੂੰ ਕੋਰੋਨਾ ਦੇ ਮਾਮਲੇ ਇਕ ਕਰੋੜ ਤੋਂ ਪਾਰ, 4 ਮਈ ਨੂੰ 2 ਕਰੋੜ ਅਤੇ 23 ਜੂਨ ਨੂੰ 3 ਕਰੋੜ ਤੋਂ ਪਾਰ ਚਲੇ ਗਏ ਸਨ। ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਜ਼ਰੂਰ ਲਗਵਾਓ। ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਾਵਧਾਨੀਆਂ ਵਰਤੋਂ। ਹੱਥਾਂ ਨੂੰ ਸਾਫ਼ ਰੱਖੋ, ਮਾਸਕ ਜ਼ਰੂਰ ਪਹਿਨੋ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ। 

ਇਹ ਵੀ ਪੜ੍ਹੋ : ਕਿਸ਼ਤੀਆਂ ’ਤੇ ਆਈ ਬਰਾਤ, ਹੜ੍ਹ ਦੇ ਪਾਣੀ ’ਚ ਹੋਈਆਂ ਵਿਆਹ ਦੀਆਂ ਰਸਮਾਂ, ਇੰਝ ਵਿਦਾ ਹੋਈ ਲਾੜੀ


author

Tanu

Content Editor

Related News