ਕਸ਼ਮੀਰ ''ਚ ਕੋਰੋਨਾ ਨਾਲ ਇਕ ਹੋਰ ਮੌਤ, ਮੌਤਾਂ ਦਾ ਅੰਕੜਾ 24 ਤੱਕ ਪੁੱਜਾ

05/26/2020 1:46:50 PM

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਕੋਰੋਨਾ ਵਾਇਰਸ ਪਾਜ਼ੇਟਿਵ ਇਕ 90 ਸਾਲਾ ਬਜ਼ੁਰਗ ਦੀ ਮੰਗਲਵਾਰ ਨੂੰ ਮੌਤ ਹੋ ਗਈ, ਜਿਸ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਹਾਈ ਬਲੱਡ ਪ੍ਰੈੱਸ਼ਰ, ਬੁਖਾਰ ਅਤੇ ਸਾਹ ਨਾ ਲੈਣ ਦੀ ਤਕਲੀਫ ਤੋਂ ਵੀ ਪੀੜਤ ਸੀ। ਇੱਥੋਂ ਦੇ ਐੱਸ. ਕੇ. ਆਈ. ਐੱਮ. ਐੱਸ. ਹਸਪਤਾਲ ਦੇ ਇਕ ਅਧਿਕਾਰੀ ਨੇ ਕਿਹਾ ਕਿ 90 ਸਾਲਾ ਬਜ਼ੁਰਗ ਵਿਅਕਤੀ, ਜਿਸ ਨੂੰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਅਨੰਤਨਾਗ ਤੋਂ ਰੈਫਰ ਕੀਤਾ ਗਿਆ ਸੀ, ਉਸ ਦੀ ਅੱਜ ਸਵੇਰੇ ਮੌਤ ਹੋ ਗਈ। ਉਹ ਪਿਛਲੇ ਸੋਮਵਾਰ ਦੀ ਰਾਤ ਨੂੰ ਕੋਰੋਨਾ ਦੀ ਜਾਂਚ 'ਚ ਪਾਜ਼ੇਟਿਵ ਪਾਇਆ ਗਿਆ ਸੀ।

ਅਧਿਕਾਰੀ ਨੇ ਦੱਸਿਆ ਕਿ ਕੁਲਗਾਮ ਜ਼ਿਲਾ ਪ੍ਰਸ਼ਾਸਨ ਨੂੰ ਵਿਅਕਤੀ ਦੀ ਮੌਤ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ, ਤਾਂ ਕਿ ਉਸ ਦੇ ਸੰਪਰਕ ਵਿਚ ਆਏ ਹੋਰ ਵਿਅਕਤੀਆਂ ਦਾ ਪਤਾ ਲਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਦੱਸ ਦੇਈਏ ਕਿ ਜੰਮੂ-ਕਸ਼ਮੀਰ  ਕੋਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਜੰਮੂ-ਕਸ਼ਮੀਰ ਵਿਚ ਸੋਮਵਾਰ ਸ਼ਾਮ ਤੱਕ ਕੋਰੋਨਾ ਦੇ ਕੁੱਲ 1668 ਪਾਜ਼ੇਟਿਵ ਕੇਸ ਹਨ, ਜਿਨ੍ਹਾਂ 'ਚੋਂ 809 ਲੋਕ ਵਾਇਰਸ ਨੂੰ ਮਾਤ ਦੇ ਚੁੱਕੇ ਹਨ ਅਤੇ ਅਜੇ ਵੀ 836 ਪਾਜ਼ੇਟਿਵ ਕੇਸ ਸਰਗਰਮ ਹਨ। ਅਧਿਕਾਰੀਆਂ ਮੁਤਾਬਕ ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਨਾਲ 26 ਮਾਰਚ ਨੂੰ ਪਹਿਲੀ ਮੌਤ ਹੋਈ ਸੀ।


Tanu

Content Editor

Related News