ਕੋਰੋਨਾ ਆਫ਼ਤ: ਐਕਸ਼ਨ ਮੋਡ ’ਚ PM ਮੋਦੀ, 10 ਸੂਬਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਕਰਨਗੇ ਸਿੱਧੀ ਗੱਲ
Thursday, May 13, 2021 - 12:13 PM (IST)
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦਰਮਿਆਨ ਪਿਛਲੇ ਕੁਝ ਸਮੇਂ ਤੋਂ ਬੈਠਕਾਂ ਕਰ ਰਹੇ ਹਨ। ਹੁਣ ਪ੍ਰਧਾਨ ਮੰਤਰੀ ਮੋਦੀ 10 ਸੂਬਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਿੱਧੇ ਤੌਰ ’ਤੇ ਗੱਲ ਕਰਨਗੇ। ਕੋਰੋਨਾ ਦੇ ਹਾਲਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕਰਨਗੇ। ਹਾਲ ਹੀ ’ਚ ਉਨ੍ਹਾਂ ਨੇ ਪੰਜਾਬ ਸਮੇਤ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ’ਤੇ ਕੋਰੋਨਾ ਵਾਇਰਸ ਦੇ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਸੀ। ਉਨ੍ਹਾਂ ਨੇ ਪੰਜਾਬ, ਕਰਨਾਟਕ, ਬਿਹਾਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਫੋਨ ’ਤੇ ਗੱਲ ਕੀਤੀ ਸੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਤੋਂ ਮਹਾਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਲਈ ਸੀ।
ਇਹ ਵੀ ਪੜ੍ਹੋ : PM ਮੋਦੀ ਨੇ ਕੋਰੋਨਾ ਦੇ ਹਾਲਾਤ ’ਤੇ ਪੰਜਾਬ ਸਮੇਤ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ
ਇਹ ਬੈਠਕ 20 ਮਈ ਨੂੰ ਹੋਵੇਗੀ। ਪ੍ਰਧਾਨ ਮੰਤਰੀ 10 ਸੂਬਿਆਂ ਦੇ 54 ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਇਨ੍ਹਾਂ 10 ਜ਼ਿਲ੍ਹਿਆਂ ਵਿਚ ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਪੁਡੂਚੇਰੀ, ਰਾਜਸਥਾਨ, ਮਹਾਰਾਸ਼ਟਰ, ਝਾਰਖੰਡ, ਉੜੀਸਾ, ਕੇਰਲ ਅਤੇ ਹਰਿਆਣਾ ਦੇ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਣਗੇ। ਜ਼ਿਲ੍ਹਿਆਂ ਵਿਚ ਜ਼ਮੀਨੀ ਪੱਧਰ ’ਤੇ ਕੋਰੋਨਾ ਦੇ ਕੀ ਹਾਲਾਤ ਹਨ ਅਤੇ ਇਸ ਦੀ ਰੋਕਥਾਮ ਲਈ ਹੁਣ ਤੱਕ ਕੀ-ਕੀ ਕਦਮ ਚੁੱਕੇ ਗਏ ਹਨ, ਇਸ ’ਤੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਹਸਪਤਾਲਾਂ 'ਚ ਇਲਾਜ ਲਈ ਹੁਣ ਕੋਰੋਨਾ ਟੈਸਟ ਜ਼ਰੂਰੀ ਨਹੀਂ, ਕੇਂਦਰ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਪ੍ਰਧਾਨ ਮੰਤਰੀ ਮੋਦੀ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲ ਕਰ ਕੇ ਹਰ ਸਥਿਤੀ ਦੀ ਫੀਡਬੈਂਕ ਲੈਣਗੇ ਕਿ ਕਿੰਨੇ ਜ਼ਿਲ੍ਹਿਆਂ ’ਚ ਸੁਧਾਰ ਹੋਇਆ ਹੈ ਅਤੇ ਕਿੱਥੇ ਅਜੇ ਵੀ ਹਾਲਾਤ ਖਰਾਬ ਹਨ। ਮਿਲੀ ਜਾਣਕਾਰੀ ਮੁਤਾਬਕ ਸੂਬਿਆਂ ਦੇ ਹਿਸਾਬ ਨਾਲ ਜ਼ਿਲ੍ਹਾ ਅਧਿਕਾਰੀਆਂ ਦੇ ਵੱਖ-ਵੱਖ ਸਮੂਹ ਬਣਾਏ ਗਏ ਹਨ। ਪ੍ਰਧਾਨ ਮੰਤਰੀ ਵੱਖ-ਵੱਖ ਸਮੂਹਾਂ ਵਿਚ ਜ਼ਿਲ੍ਹਾ ਅਧਿਕਾਰੀਆਂ ਨਾਲ ਸਿੱਧੇ ਗੱਲਬਾਤ ਕਰਨਗੇ।