ਦੇਸ਼ ''ਚ ਲਗਾਤਾਰ ਵੱਧਦਾ ਜਾ ਰਿਹੈ ''ਕੋਰੋਨਾ'' ਦਾ ਕਹਿਰ, 52 ਹਜ਼ਾਰ ਦੇ ਪਾਰ ਪੁੱਜੇ ਕੇਸ
Thursday, May 07, 2020 - 10:04 AM (IST)
ਨਵੀਂ ਦਿੱਲੀ— ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 52,952 ਹੋ ਗਈ ਹੈ। ਇਨ੍ਹਾਂ 'ਚੋਂ 1,783 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 15,267 ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ 35, 902 ਕੇਸ ਅਜੇ ਵੀ ਸਰਗਰਮ ਹਨ। ਪਿਛਲੇ 24 ਘੰਟਿਆਂ 'ਚ ਦੇਸ਼ ਵਿਚ 3500 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਕਰੀਬ 90 ਲੋਕਾਂ ਦੀ ਮੌਤ ਹੋਈ ਹੈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ 'ਚ ਵਾਇਰਸ ਦੇ ਵੱਧਣ ਦੀ ਰਫਤਾਰ ਸਭ ਤੋਂ ਤੇਜ਼ ਹੈ। 4 ਮਈ ਨੂੰ ਦੇਸ਼ 'ਚ 41 ਹਜ਼ਾਰ ਪੀੜਤ ਸਨ ਜੋ ਹੁਣ ਯਾਨੀ ਕਿ 7 ਮਈ ਦੀ ਸਵੇਰ ਤੱਕ ਵੱਧ ਕੇ 53 ਹਜ਼ਾਰ ਦੇ ਨੇੜੇ ਪਹੁੰਚ ਚੁੱਕੇ ਹਨ।
ਕੋਰੋਨਾ ਦਾ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੈ, ਜਿੱਥੇ ਹੁਣ ਤੱਕ 16,758 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 651 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 3,094 ਲੋਕ ਠੀਕ ਹੋ ਚੁੱਕੇ ਹਨ। ਮਹਾਰਾਸ਼ਟਰ ਤੋਂ ਬਾਅਦ ਗੁਜਰਾਤ 'ਚ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਇੱਥੇ ਹੁਣ ਤੱਕ 6, 625 ਕੇਸ ਸਾਹਮਣੇ ਆ ਚੁੱਕੇ ਹਨ, ਜਿਸ ਵਿਚੋਂ 396 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਦਿੱਲੀ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 5500 ਦੇ ਪਾਰ ਪਹੁੰਚ ਗਿਆ ਹੈ। ਇੱਥੇ ਹੁਣ ਤੱਕ 5,532 ਕੇਸ ਆਏ ਹਨ, ਜਿਸ ਵਿਚੋਂ 65 ਦੀ ਮੌਤ ਹੋਈ ਹੈ। ਚੌਥੇ ਨੰਬਰ 'ਤੇ ਤਾਮਿਲਨਾਡੂ ਆ ਗਿਆ ਹੈ। ਇੱਥੇ ਹੁਣ ਤੱਕ 4,829 ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ 'ਚੋਂ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਰਾਜਸਥਾਨ 'ਚ ਹੁਣ ਤੱਕ 3,317 ਕੇਸ ਸਾਹਮਣੇ ਆ ਚੁੱਕੇ ਹਨ, ਜਿਸ 'ਚੋਂ 92 ਲੋਕਾਂ ਦੀ ਮੌਤ ਹੋ ਚੁੱਕੀ ਹੈ।