ਕੋਰੋਨਾ ਦੀ ਆਫ਼ਤ: ਦੇਸ਼ 'ਚ ਮਰੀਜ਼ਾਂ ਦਾ ਅੰਕੜਾ ਸਾਢੇ 5 ਲੱਖ ਦੇ ਕਰੀਬ ਪੁੱਜਾ

06/29/2020 10:54:54 AM

ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਪੁੱਜ ਗਿਆ ਹੈ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 19,459 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ 'ਚ 5,48,318 ਮਾਮਲੇ ਹੋ ਗਏ ਹਨ। ਪਿਛਲੇ 24 ਘੰਟਿਆਂ ਅੰਦਰ 380 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਅੰਕੜਾ ਵੱਧ ਕੇ 16,475 ਹੋ ਗਿਆ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਹੁਣ ਤੱਕ ਕੁੱਲ 3,21,723 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਵੀ ਕੋਰੋਨਾ ਵਾਇਰਸ ਦੇ 2,10,120 ਸਰਗਰਮ ਮਾਮਲੇ ਹਨ। 

PunjabKesariਓਧਰ ਭਾਰਤੀ ਮੈਡੀਕਲ ਖੋਜ ਪਰੀਸ਼ਦ ਮੁਤਾਬਕ 28 ਜੂਨ ਤੱਕ ਕੋਰੋਨਾ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ 83,98,362 ਪਹੁੰਚ ਗਈ ਹੈ, ਜਿਨ੍ਹਾਂ 'ਚੋਂ 1,70,560 ਨਮੂਨਿਆਂ ਦਾ ਕੱਲ ਟੈਸਟ ਕੀਤੇ ਗਏ ਹਨ। 

PunjabKesari

ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੋਇਆ ਹੈ, ਜਿੱਥੇ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 5493 ਮਾਮਲੇ ਦਰਜ ਕੀਤੇ ਗਏ ਹਨ ਅਤੇ 156 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਸੂਬੇ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 1,64,626 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 7429 ਹੋ ਗਈ ਹੈ। ਸੂਬੇ ਵਿਚ 86,575 ਲੋਕ ਰੋਗ ਮੁਕਤ ਹੋਏ ਹਨ। ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਨੇ ਕਹਿਰ ਵਰ੍ਹਾਇਆ ਹੋਇਆ ਹੈ ਅਤੇ ਵਾਇਰਸ ਤੇ ਮੌਤ ਦੇ ਲਗਾਤਾਰ ਵੱਧਦੇ ਅੰਕੜਿਆਂ ਨਾਲ ਹੁਣ ਇਹ ਦੇਸ਼ ਵਿਚ ਦੂਜੇ ਨੰਬਰ 'ਤੇ ਆ ਗਿਆ ਹੈ। ਪਿਛਲੇ 24 ਘੰਟਿਆਂ ਵਿਚ 2889 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦਾ ਅੰਕੜਾ 83,077 ਤੱਕ ਪਹੁੰਚ ਗਿਆ ਹੈ। ਇੱਥੇ ਮ੍ਰਿਤਕਾਂ ਦੀ ਗਿਣਤੀ 2623 ਹੋ ਗਈ ਹੈ। ਰਾਜਧਾਨੀ ਵਿਚ 52,607 ਮਰੀਜ਼ ਰੋਗ ਮੁਕਤ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ।


Tanu

Content Editor

Related News