ਦਿੱਲੀ ’ਚ ਮੁੜ ਕੋਰੋਨਾ ਦਾ ਖ਼ੌਫ; ਮਾਸਕ ਨਾ ਪਹਿਨਣ ’ਤੇ ਲੱਗੇਗਾ ਇੰਨਾ ਜੁਰਮਾਨਾ

08/11/2022 2:08:16 PM

ਨਵੀਂ ਦਿੱਲੀ– ਰਾਜਧਾਨੀ ਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਉਲੰਘਣਾ ਕਰਨ ਵਾਲਿਆਂ ’ਤੇ 500 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। ਇਸ ਹੁਕਮ ਤਹਿਤ ਨਿੱਜੀ ਚਾਰ ਪਹੀਆ ਵਾਹਨਾਂ ’ਚ ਇਕ ਸਾਥ ਯਾਤਰਾ ਕਰਨ ਵਾਲੇ ਵਿਅਕਤੀਆਂ ’ਤੇ ਜੁਰਮਾਨਾ ਲਾਗੂ ਨਹੀਂ ਹੋਵੇਗਾ। ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਜਨਤਕ ਥਾਵਾਂ ’ਤੇ ਇਕ ਵਾਰ ਫਿਰ ਮਾਸਕ ਜ਼ਰੂਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਫਿਰ ਡਰਾਉਣ ਲੱਗਾ ਕੋਰੋਨਾ! ਦਿੱਲੀ 'ਚ ਸੰਕਰਮਣ ਦਰ 18 ਫ਼ੀਸਦੀ ਦੇ ਨੇੜੇ ਪਹੁੰਚੀ, 8 ਹੋਰ ਮਰੀਜ਼ਾਂ ਨੇ ਤੋੜਿਆ ਦਮ

ਦੱਸ ਦੇਈਏ ਕਿ ਦਿੱਲੀ ’ਚ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਮਾਮਲਿਆਂ ’ਚ ਇਜ਼ਾਫਾ ਵੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਕੋਰੋਨਾ ਦੇ 2,146 ਨਵੇਂ ਮਾਮਲੇ ਸਾਹਮਣੇ ਆਏ ਸਨ, ਇੱਥੇ ਵਾਇਰਸ ਦਰ ਵੱਧ ਕੇ 17 ਫ਼ੀਸਦੀ ਹੋ ਗਈ ਹੈ। ਕੋਰੋਨਾ ਕਾਰਨ 8 ਮਰੀਜ਼ਾਂ ਦੀ ਮੌਤ ਹੋ ਗਈ। ਇਹ ਕਰੀਬ 180 ਦਿਨ ’ਚ ਸਭ ਤੋਂ ਵੱਧ ਮਾਮਲੇ ਹਨ। ਇਸ ਤੋਂ ਪਹਿਲਾਂ 13 ਫਰਵਰੀ ਨੂੰ ਦਿੱਲੀ ’ਚ ਕੋਰੋਨਾ ਨਾਲ 12 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਮਿਰਜ਼ਾਪੁਰ ਦੇ ਸੁੰਦਰ ਗਲੀਚੇ ਬਣਨਗੇ ਨਵੇਂ ਸੰਸਦ ਭਵਨ ਦਾ ਸ਼ਿੰਗਾਰ, ਅੰਦਰ ਸਜੇਗਾ ਮਹਾਰਾਸ਼ਟਰ ਦਾ ਫ਼ਰਨੀਚਰ


Tanu

Content Editor

Related News