ਕੋਰੋਨਾ ਟੀਕਾਕਰਨ: ਭਾਰਤ ’ਚ ਹੁਣ ਤੱਕ ਇੰਨੇ ਕਰੋੜ ਲੋਕਾਂ ਨੂੰ ਲੱਗ ਚੁੱਕੀ ਹੈ ‘ਵੈਕਸੀਨ’

Thursday, Apr 29, 2021 - 03:44 PM (IST)

ਕੋਰੋਨਾ ਟੀਕਾਕਰਨ: ਭਾਰਤ ’ਚ ਹੁਣ ਤੱਕ ਇੰਨੇ ਕਰੋੜ ਲੋਕਾਂ ਨੂੰ ਲੱਗ ਚੁੱਕੀ ਹੈ ‘ਵੈਕਸੀਨ’

ਨਵੀਂ ਦਿੱਲੀ (ਭਾਸ਼ਾ)— ਦੇਸ਼ ’ਚ ਕੋਰੋਨਾ ਵਾਇਰਸ ਟੀਕੇ ਦੀਆਂ 15 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਵੇਰੇ 7 ਵਜੇ ਤੱਕ ਦੀ ਰਿਪੋਰਟ ਮੁਤਾਬਕ 22,07,065 ਸੈਸ਼ਨਾਂ ਜ਼ਰੀਏ ਟੀਕਿਆਂ ਦੀ ਕੁੱਲ 15,00,20,648 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ’ਚ 93,67, 520 ਸਿਹਤ ਕਾਮਿਆਂ ਨੂੰ ਪਹਿਲੀ ਖ਼ੁਰਾਕ ਅਤੇ 61,47,918 ਸਿਹਤ ਕਾਮਿਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਉੱਥੇ ਹੀ ਮੋਰਹੀ ਮੋਰਚਿਆਂ ’ਤੇ ਡਟੇ 1,23,19,903 ਕਾਮਿਆਂ ਨੂੰ ਪਹਿਲੀ ਅਤੇ 66,12,789 ਕਾਮਿਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 60 ਸਾਲ ਤੋਂ ਵੱਧ ਉਮਰ ਦੇ 5,14,99,834 ਲਾਭਪਾਤਰੀਆਂ ਨੂੰ ਪਹਿਲੀ ਅਤੇ 98,92,380 ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। 

ਇਹ ਵੀ ਪੜ੍ਹੋ– ਜਾਣੋ ਕਿਹੜੇ ਹਲਾਤਾਂ ’ਚ ਕੋਰੋਨਾ ਮਰੀਜ਼ ਨੂੰ ਹੋਣਾ ਚਾਹੀਦਾ ਹੈ ਹਸਪਤਾਲ ’ਚ ਦਾਖਲ

ਇਸ ਤੋਂ ਇਲਾਵਾ 45 ਤੋਂ 60 ਸਾਲ ਦੀ ਉਮਰ ਦੇ 5,10,24,886 ਲਾਭਪਾਤਰੀਆਂ ਨੂੰ ਪਹਿਲੀ ਅਤੇ 31,55,418 ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਦਿੱਤੇ ਗਏ ਕੁੱਲ ਟੀਕਿਆਂ ਵਿਚੋਂ 67.18 ਫ਼ੀਸਦੀ ਖ਼ੁਰਾਕਾਂ ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਪੱਛਮੀ ਬੰਗਾਲ, ਕਰਨਾਟਕ, ਮੱਧ ਪ੍ਰਦੇਸ਼, ਕੇਰਲ, ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿਚ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 21 ਲੱਖ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਗਈਆਂ। 

ਇਹ ਵੀ ਪੜ੍ਹੋ– ਕੋਰੋਨਾ ਟੀਕਾਕਰਨ: 18 ਸਾਲ ਤੋਂ ਉਪਰ ਵਾਲੇ ਲੋਕ ਨਹੀਂ ਕਰ ਪਾ ਰਹੇ ਰਜਿਸਟ੍ਰੇਸ਼ਨ, ਸਰਕਾਰ ’ਤੇ ਕੱਢੀ ਭੜਾਸ

ਦੱਸਣਯੋਗ ਹੈ ਕਿ ਕੋਰੋਨਾ ਟੀਕਾਕਰਨ ਨੂੰ ਲੈ ਕੇ ਦੇਸ਼ ’ਚ 1 ਮਈ ਤੋਂ 18 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗੇਗੀ। 28 ਅਪ੍ਰੈਲ ਯਾਨੀ ਇਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਤੁਸੀਂ ਵੀ ਕੋਰੋਨਾ ਵੈਕਸੀਨ ਲਗਵਾਉਣ ਲਈ ਕੋਵਿਨ ਐਪ, ਆਰੋਗਿਆ ਸੇਤੂ ਐਪ ਅਤੇ ਉਮੰਗ ਐਪ ’ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।

ਇਹ ਵੀ ਪੜ੍ਹੋ– ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਬਣੀ ਆਫ਼ਤ; ਇਕ ਦਿਨ ’ਚ ਆਏ 3.79 ਲੱਖ ਨਵੇਂ ਮਾਮਲੇ

ਦੱਸ ਦੇਈਏ ਕਿ ਦੇਸ਼ ’ਚ ਕੋਰੋਨਾ ਮਾਮਲਿਆਂ ਦੇ ਅੰਕੜੇ ਵੀ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ’ਚ ਵਾਇਰਸ ਦੇ ਰਿਕਾਰਡ 3,79,257 ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਰਿਕਾਰਡ ਪੱਧਰ ’ਤੇ ਪਹੁੰਚ ਗਈ ਹੈ। ਇਕ ਦਿਨ ਵਿਚ ਦੇਸ਼ ਭਰ ’ਚ ਵਾਇਰਸ ਨਾਲ 3645 ਲੋਕਾਂ ਦੀ ਮੌਤ ਹੋ ਗਈ ਹੈ।


author

Tanu

Content Editor

Related News