ਕੋਰੋਨਾ ਵੈਕਸੀਨ ਨੂੰ ਲੈ ਕੇ ਸਿਹਤ ਮੰਤਰੀ ਹਰਸ਼ਵਰਧਨ ਨੇ ਦਿੱਤੀ ਅਹਿਮ ਜਾਣਕਾਰੀ
Wednesday, Mar 03, 2021 - 06:55 PM (IST)
ਨਵੀਂ ਦਿੱਲੀ— ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਬੁੱਧਵਾਰ ਯਾਨੀ ਕਿ ਅੱਜ ਦੱਸਿਆ ਕਿ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਛੇਤੀ ਨਜਿੱਠਣ ਦੇ ਮਕਸਦ ਨਾਲ ਟੀਕਾਕਰਨ ਦੀ ਰਫ਼ਤਾਰ ਤੇਜ਼ ਕਰਨ ਲਈ ਕੋਵਿਡ-19 ਟੀਕਾ ਲਗਵਾਉਣ ਸਬੰਧੀ ਸਮੇਂ ਦੀ ਪਾਬੰਦੀ ਹਟਾ ਦਿੱਤੀ ਹੈ। ਉਨ੍ਹਾਂ ਆਖਿਆ ਕਿ ਹੁਣ ਲੋਕ ਆਪਣੀ ਸਹੂਲਤ ਮੁਤਾਬਕ ਹਫ਼ਤੇ ਦੇ ਕਿਸੇ ਵੀ ਦਿਨ ਅਤੇ ਕਿਸੇ ਵੀ ਸਮੇਂ ਟੀਕਾ ਲਗਵਾ ਸਕਦੇ ਹਨ।
ਇਹ ਵੀ ਪੜ੍ਹੋ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਗਵਾਇਆ ਕੋਵਿਡ-19 ਟੀਕਾ
ਹਰਸ਼ਵਰਧਨ ਨੇ ਟਵੀਟ ਕੀਤਾ ਕਿ ਸਰਕਾਰ ਨੇ ਟੀਕਾਕਰਨ ਦੀ ਰਫ਼ਤਾਰ ਵਧਾਉਣ ਲਈ ਸਮੇਂ ਦੀ ਪਾਬੰਦੀ ਖਤਮ ਕਰ ਦਿੱਤੀ ਹੈ। ਦੇਸ਼ ਦੇ ਨਾਗਰਿਕ ਹੁਣ ਆਪਣੀ ਸਹੂਲਤ ਮੁਤਾਬਕ ਹਫ਼ਤੇ ਦੇ ਕਿਸੇ ਵੀ ਦਿਨ ਅਤੇ ਕਿਸੇ ਵੀ ਸਮੇਂ ਟੀਕਾ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਨਾਗਰਿਕਾਂ ਦੀ ਸਿਹਤ ਦੇ ਨਾਲ-ਨਾਲ ਉਨ੍ਹਾਂ ਦੇ ਸਮੇਂ ਦੀ ਕੀਮਤ ਬਾਖੂਬੀ ਸਮਝਦੇ ਹਨ। ਦੱਸ ਦੇਈਏ ਕਿ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਸਵੇਰੇ 9 ਤੋਂ 5 ਸ਼ਾਮ ਵਜੇ ਤੱਕ ਦੀ ਸਮੇਂ ਸੀਮਾ ਨੂੰ ਖਤਮ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਭਾਰਤ ਨੇ ਵਧਾਏ ਮਦਦ ਲਈ ਹੱਥ, ਗੁਆਟੇਮਾਲਾ ਤੇ ਕੀਨੀਆ ਨੂੰ ਭੇਜੀ ‘ਕੋਵਿਡ-19 ਵੈਕਸੀਨ’
ਦੱਸਣਯੋਗ ਹੈ ਕਿ ਕੋਵਿਡ-19 ਦਾ ਦੇਸ਼ ਵਿਆਪੀ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸਿਹਤ ਕਾਮਿਆਂ ਨੂੰ ਟੀਕਾ ਲਾਉਣ ਨਾਲ ਸ਼ੁਰੂ ਹੋਇਆ ਸੀ। ਜਿਨ੍ਹਾਂ ਲੋਕਾਂ ਨੂੰ ਪਹਿਲੀ ਖ਼ੁਰਾਕ ਲਗਵਾਏ 28 ਦਿਨ ਹੋ ਚੁੱਕੇ ਹਨ, ਉਨ੍ਹਾਂ ਨੇ 13 ਫਰਵਰੀ ਨੂੰ ਦੂਜੀ ਖ਼ੁਰਾਕ ਲੱਗਣੀ ਸ਼ੁਰੂ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 1 ਮਾਰਚ ਤੋਂ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ ਹੋ ਗਿਆ। ਬੁੱਧਵਾਰ ਸਵੇਰੇ 7 ਵਜੇ ਤੱਕ ਦੀ ਸ਼ੁਰੂਆਤ ਰਿਪੋਰਟ ਮੁਤਾਬਕ ਦੇਸ਼ ਭਰ ਵਿਚ 3,12,188 ਸੈਸ਼ਨਾਂ ਵਿਚ 1.56 ਕਰੋੜ ਟੀਕਿਆਂ ਦੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ਹਰਸ਼ਵਰਧਨ ਨੇ ਵੀ ਲਗਵਾਈ ‘ਕੋਰੋਨਾ ਵੈਕਸੀਨ’, ਲੋਕਾਂ ਨੂੰ ਕੀਤੀ ਅਪੀਲ